Saturday, June 14, 2025

ਮੰਤਰੀ ਸ਼੍ਰੀ ਅਨਿਲ ਜੋਸ਼ੀ ਵਲੋਂ ਰਣਜੀਤ ਐਵੀਨਿਊ ਏ-ਬਲਾਕ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

PPN040306
ਅੰਮ੍ਰਿਤਸਰ 4 ਮਾਰਚ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਉਤਰੀ ਦੀ ਮਾਰਕੀਟ ਰਣਜੀਤ ਐਵੀਨਿਊ ਏ-ਬਲਾਕ ਵਿਖੇ ਸੀਵਰੇਜ, ਫੁੱਟਪਾਥ ਅਤੇ ਲਾਈਟਾਂ ਲਗਾਉਣ ਦੇ ਕੰਮਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਵਲੋਂ ਕੀਤਾ ਗਿਆ।ਇਸ ਮੌਕੇ ਉਹਨਾ ਨੇ ਕਿਹਾ ਕਿ ਹਲਕਾ ਉਤਰੀ ਦੀ ਹਰੇਕ ਵਾਰਡ ਦੇ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਹਲਕੇ ਨੂੰ ਪੰਜਾਬ ਦਾ ਸਭ ਤੋਂ ਖੂਬਸੂਰਤ ਹਲਕਾ ਬਨਾਉਣ ਦਾ ਸਪਨਾ ਪੂਰਾ ਕੀਤ ਜਾਵੇਗਾ।ਇਸ ਮੌਕੇ ਵਾਰਡ ਕੋਂਸਲਰ ਸ਼੍ਰੀਮਤੀ ਕੁਲਵੰਤ ਕੌਰ, ਪ੍ਰਿਤਪਾਲ ਸਿੰਘ ਫੋਜੀ, ਗੌਤਮ ਅਰੋੜਾ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਭਰਤ ਭੂਸ਼ਣ ਅਗਰਵਾਲ, ਅਦਿਤਯ ਆਦਿ ਮੌਜੂਦ ਸਨ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …

Leave a Reply