ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਗੁਰੂ ਨਾਨਕ ਦੇਵ ਇੰਜੀਨਿਅਰਿੰਗ ਕਾਲਜ ਲੁਧਿਆਣਾ ਵਿਖੇ ਬੀਤੇ ਦਿਨੀਂ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਕੀਤੀ ਗਈ ਨਿਰਾਦਰੀ ਅਤੇ ਬੇਕਸੂਰ ਵਿਦਿਆਰਥੀ ਦੀ ਕੀਤੀ ਗਈ ਕੁੱਟਮਾਰ ਬਹੁਤ ਹੀ ਨਿੰਦਣਯੋਗ ਘਟਨਾ ਹੈ।ਗੁਰੂ ਸਾਹਿਬਾਨਾ ਵਲੋਂ ਦਰਸਾਏ ਮਾਰਗ ਅਨੁਸਾਰ ਸਿੱਖ ਕਿਸੇ ਵੀ ਧਰਮ ਦੇ ਖਿਲਾਫ਼ ਕੋਈ ਟਿੱਪਣੀ ਨਹੀਂ ਕਰਦੇ, ਸਗੋਂ ਸਰਬੱਤ ਦਾ ਭਲਾ ਮੰਗਦੇ ਹਨ।ਪਰ ਸਿੱਖ ਆਪਣੇ ਗੁਰੂ ਸਾਹਿਬ ਅਤੇ ਸ਼ਹੀਦ ਸਿੰਘਾਂ ਉਪਰ ਹੋਏ ਹਮਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਦੇ।ਉਨਾਂ ਨੇ ਇਸ ਮਸਲੇ ‘ਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਪੱਤ੍ਰਿਕਾ ਭੇਜ ਕੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।
Check Also
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …