ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਜੋ 11 ਸਤੰਬਰ ,2019 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਹਾਲ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ ਦੀਆਂ ਤਿਆਰੀਆਂ ਮੁਕਮੰਲ ਹੋ ਗਈਆਂ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਡਾਇਰੈਕਟਰ ਪੋ੍ਰਫੈਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਿਹਾ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਵਿਚ “ਅੰਤਰ ਧਰਮ ਅਤੇ ਸੁੂਝ” ਵਿਸ਼ੇਤੇ ਕਈ ਵਿਦਵਾਨਾਂ ਵਲੋਂ ਪਰਚੇ ਪੜ੍ਹੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਦਾ ਉਦਘਾਟਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਰਨਗੇ ਅਤੇ ਕੰੁਜੀਵਤ ਭਾਸ਼ਣ ਭਾਈ ਅਸ਼ੋਕ ਸਿੰਘ ਬਾਗੜੀਆਂ ਪੇਸ਼ ਕਰਨਗੇ।ਜਦੋਕਿ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਪ੍ਰਧਾਨਗੀ ਕਰਨਗੇ।ਸੈਮੀਨਾਰ ਵਿਚ ਨਵੀਂ ਦਿੱਲੀ ਤੋਂ ਡਾ. ਅਮਰਜੀਤ ਸਿੰਘ ਅਤੇ ਹਮੀਦੁਲਾਰ ਵਿਸ਼ੇਸ਼ ਰੂਪ ਵਿਚ ਹਿੱਸਾ ਲੈਣਗੇ। ਦੇਸ਼ ਭਰ ਵਿਚੋਂ ਉਘੀਆਂ ਸਖਸ਼ੀਅਤਾਂ ਉਚੇਚੇ ਤੌਰ `ਤੇ ਪਹੁੰਚ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪੋ੍ਰਗਰਾਮ ਕਰਵਾਏ ਜਾ ਚੁੱਕੇ ਹਨ ।
ਜਿਨ੍ਹਾਂ ਵਿਚ ਪ੍ਰਮੁੱਖ ਤੌਰ ਤੇ `ਗੁਰੂ ਨਾਨਕ ਬਾਣੀ ਦੀ ਬਹੁਪੱਖੀ ਸਾਰਥਿਕਤਾ: 21ਵੀਂ ਸਦੀ ਦੇ ਸੰਦਰਭ ਵਿਚ` , ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਤਸਵੀਰਾਂ ਦੀ ਪ੍ਰਦਸ਼ਨੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਮੇਂ ਬਾਰੇ ਪੋਸਟਰ / ਪੇਂਟਿੰਗ ਮੇਕਿੰਗ ਮੁਕਾਬਲੇ, ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਕਲਾ ਅਤੇ ਸਾਹਿਤ ਦੀ ਪ੍ਰਦਰਸ਼ਨੀ ਸ਼ਮਿਲ ਹੈ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …