Saturday, June 14, 2025
Breaking News

ਬੈਂਸ `ਤੇ ਕੇਸ ਦਰਜ ਕਰ ਕੇ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪੰਜਾਬ ਸਰਕਾਰ – ਕਾਮਰੇਡ ਛਾਜਲੀ

ਲੌਂਗੋਵਾਲ, 10 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਬਟਾਲਾ ਵਿਖੇ ਜੋ ਪਟਾਕਾ ਫੈਕਟਰੀ ਬਲਾਸਟ ਦਾ ਜਾਇਜ਼ਾ PUNJ1009201902ਲੈਣ ਲਈ ਪਹੁੰਚੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਜਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਮ੍ਰਿਤਕ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਬਾਬਤ ਕਿਸੇ ਮਾਮਲੇ ਨੂੰ ਲੈ ਕੇ ਡੀ.ਸੀ ਗੁਰਦਾਸਪੁਰ ਨਾਲ ਉਨ੍ਹਾਂ ਦੀ ਤੂੰ ਤੂੰ ਮੈਂ ਮੈਂ ਹੋ ਗਈ।ਜਿਸ ਤੋਂ ਬਾਅਦ ਉਥੋਂ ਦੇ ਪੁਲਿਸ ਪ੍ਰਸ਼ਾਸਨ ਨੇ ਸਿਮਰਨਜੀਤ ਸਿੰਘ ਬੈਂਸ `ਤੇ ਪਰਚਾ ਦਰਜ ਕਰ ਦਿੱਤਾ ਹੈ।
            ਬੈਂਸ `ਤੇ ਦਰਜ ਪਰਚੇ ਦੀ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਜੇਕਰ ਇਸ ਤਰ੍ਹਾਂ ਦੇ ਇਨਸਾਫ ਬੁਲੰਦ ਇਨਸਾਨ `ਤੇ ਕੋਈ ਕਾਰਵਾਈ ਹੁੰਦੀ ਹੈ ਤਾਂ ਮਜਦੂਰ ਮੁਕਤੀ ਮੋਰਚਾ ਪੰਜਾਬ ਸਿਮਰਨਜੀਤ ਸਿੰਘ ਬੈਂਸ ਦੀ ਡਟ ਕੇ ਹਮਾਇਤ ਕਰੇਗਾ। ਉਨਾਂ ਕਿਹਾ ਕਿ ਸਰਕਾਰ ਵਲੋਂ ਉੱਥੋਂ ਦੇ ਪ੍ਰਸ਼ਾਸਨ `ਤੇ ਕਾਰਵਾਈ ਕਰਨ ਦੀ ਬਜ਼ਾਏ ਪੀੜਤਾਂ ਦੀ ਹਮਾਇਤ ਕਰਨ ਵਾਲਿਆਂ `ਤੇ ਹੀ ਪਰਚੇ ਦਰਜ਼ ਕੀਤੇ ਜਾ ਰਹੇ ਹਨ, ਜੋ ਬਹੁਤ ਹੀ ਨਿੰਦਣਯੋਗ ਗੱਲ ਹੈ।
            ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਸਿਮਰਜੀਤ ਸਿੰਘ ਬੈਂਸ `ਤੇ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਪਟਾਕਾ ਬਲਾਸਟ ਦੀ ਸਹੀ ਜਾਂਚ ਕਰ ਕੇ ਉਕਤ ਦੋਸ਼ੀਆਂ ਤੇ ਕਰਵਾਈ ਕੀਤੀ ਜਾਵੇ ਅਤੇ ਪੰਜਾਬ  ਸਰਕਾਰ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply