ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ
ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਅਗਲੇ ਪੜਾਅ ਜੱਬਲਪੁਰ (ਮੱਧ ਪ੍ਰਦੇਸ਼) ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਇਆ।ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਹੈ।ਹਰ ਸੂਬੇ ਅੰਦਰ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਹੋ ਰਹੀ ਹੈ।ਵੱਖ-ਵੱਖ ਧਰਮਾਂ ਦੀਆਂ ਸੰਗਤਾਂ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਪੁੱਜ ਰਹੀਆਂ ਹਨ।
ਇਸੇ ਦੌਰਾਨ ਗੋਂਦੀਆ ਵਿਖੇ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਧਾਰਮਿਕ ਦੀਵਾਨ ਸਜਾਏ ਗਏ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਗੋਂਦੀਆ ਤੋਂ ਰਵਾਨਾ ਹੋਣ ਮਗਰੋਂ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਬਾਲਾਘਾਟ ਵਿਖੇ ਮੁਸਲਿਮ ਤੇ ਹਿੰਦੂ ਭਾਈਚਾਰੇ ਸਮੇਤ ਹੋਰਨਾਂ ਧਰਮਾਂ ਦੇ ਲੋਕਾਂ ਨੇ ਵੀ ਨਗਰ ਕੀਰਤਨ ਵਿਚ ਸ਼ਿਰਕਤ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਇਨ੍ਹਾਂ ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਤਿਕਾਰ ਵਜੋਂ ਸਿਰੋਪਾਓ ਵੀ ਦਿੱਤੇ ਗਏ।ਇਸ ਦੇ ਨਾਲ ਹੀ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾ ਕੇ ਸੇਵਾ ਕੀਤੀ।
ਇਸ ਮੌਕੇ ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਸਿੰਘ ਸਭਾ ਗੋਂਦੀਆ, ਸਕੱਤਰ ਸਤਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸਿੱਖ ਮਿਸ਼ਨ ਰਾਏਪੁਰ ਦੇ ਇੰਚਾਰਜ ਗਿਆਨੀ ਗੁਰਮੀਤ ਸਿੰਘ, ਵਧੀਕ ਮੈਨੇਜਰ ਪਰਮਜੀਤ ਸਿੰਘ, ਰਜਵੰਤ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਤੇਜਿੰਦਰ ਸਿੰਘ ਤੇ ਭਾਈ ਅਮਨਦੀਪ ਸਿੰਘ ਆਦਿ ਮੌਜੂਦ ਸਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media