ਚਵਿੰਡਾ ਦੇਵੀ (ਅੰਮ੍ਰਿਤਸਰ), 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ
ਸੈਸ਼ਨ 2019-20 ਦੀ ਕਾਮਯਾਬੀ ਲਈ ‘ਆਰੰਭਿਕ ਅਰਦਾਸ ਦਿਵਸ’ ਕਰਵਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਭਾਈ ਸਾਹਿਬ ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਸਮਾਗਮ ਦੇ ਮੁੱਖ ਮਹਿਮਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਵੱਖ-ਵੱਖ ਸਕੂਲਾਂ, ਕਾਲਜਾਂ ਤੋਂ ਆਏ ਪ੍ਰਿੰਸੀਪਲ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੂੰ `ਜੀ ਆਇਆ` ਕਿਹਾ ਅਤੇ ਸਮਾਗਮ ’ਚ ਹਾਜ਼ਰ ਹੋਣ ਲਈ ਧੰਨਵਾਦ ਕੀਤਾ।
ਛੀਨਾ ਨੇ ਕਿਹਾ ਕਿ ਵਿਦਿਆਰਥੀ ਨੂੰ ਵਿਸ਼ਵ ਪ੍ਰਤੀ ਜਾਗਰੂਕ ਹੋਣ ਅਤੇ ਮੁਕਾਬਲੇ ਲਈ ਤਿਆਰ ਰਹਿਣ ਦੀ ਲੋੜ ਹੈ।ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਕਿਹਾ ਕਿ ਛੀਨਾ ਦੀ ਰਹਿਨੁਮਾਈ ਅਤੇ ਸਾਥ ਸਦਕਾ ਕਾਲਜ ਦਿਨੋ ਦਿਨ ਬੁਲੰਦੀਆਂ ਨੂੰ ਛੂਹ ਰਿਹਾ ਹੈ।
ਛੀਨਾ ਅਤੇ ਪ੍ਰਿੰ: ਡਾ. ਐਚ. ਬੀ. ਸਿੰਘ ਵੱਲੋਂ ਯੂਨੀਵਰਸਿਟੀ ਇਮਤਿਹਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਮਤਿਹਾਨ, ਖੇਡਾਂ, ਨੈਤਿਕ ਸਿੱਖਿਆ ਅਤੇ ਵਿਗਿਆਨਿਕ ਚੇਤਨਾ ਪ੍ਰੀਖਿਆ ’ਚੋਂ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਅਤੇ ਮੈਰਿਟ ’ਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅੱਤੁਟ ਵਰਤਾਇਆ ਗਿਆ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media