ਚਵਿੰਡਾ ਦੇਵੀ (ਅੰਮ੍ਰਿਤਸਰ), 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ. ਜੀ. ਸੀ. ਨੈਟ ਦੀ ਪ੍ਰੀਖਿਆ
ਪਾਸ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸੁਰਜੀਤ ਸਿੰਘ, ਜੋ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦਾ ਵਿਦਿਆਰਥੀ ਹੈ, ਨੂੰ ਉਸ ਦੀ ਪ੍ਰਾਪਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸੁਰਜੀਤ ਸਿੰਘ ਨੇ ਜੂਨ-2019 ’ਚ ਹੋਈ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਉਨ੍ਹਾਂ ਕਿਹਾ ਕਿ ਉਕਤ ਵਿਦਿਆਰਥੀ ਨੇ 2015-17 ਸ਼ੈਸਨ ਦੌਰਾਨ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਐਮ.ਏ ਪਾਸ ਕੀਤੀ।ਇਸ ਮੌਕੇ ਵਿਭਾਗ ਮੁੱਖੀ ਪ੍ਰੋਫੈਸਰ ਜਸਪ੍ਰੀਤ ਕੌਰ, ਪ੍ਰੋਫੈਸਰ ਦਵਿੰਦਰ ਸਿੰਘ (ਰਜਿਸਟਰਾਰ), ਡਾ: ਗੁਰਵੇਲ ਸਿੰਘ ਮੱਲ੍ਹੀ, ਡਾ: ਹਰਬਿਲਾਸ ਸਿੰਘ ਰੰਧਾਵਾ, ਡਾ: ਦਵਿੰਦਰ ਕੌਰ, ਡਾ: ਬਲਜੀਤ ਸਿੰਘ ਅਤੇ ਪ੍ਰੋਫੈਸਰ ਸ਼ੈਲਾਰਜੀਤ ਕੌਰ ਹਾਜਰ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media