5 ਕਰੋੜ 73 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਹੋਵੇਗਾ ਤਿਆਰ
ਚੰਡੀਗੜ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਨੂੰ
ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਇੱਕ ਨਵਾਂ ਤੇ ਆਧੁਨਿਕ ਬੱਸ ਸਟੈਂਡ 30 ਸਬੰਤਰ ਤੱਕ ਮੁਕੰਮਲ ਕਰ ਲਿਆ ਜਾਵੇਗਾ।ਬੱਸ ਸਟੈਂਡ `ਚ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਹੋਣਗੀਆਂ।
ਪੰਜਾਬ ਦੀ ਆਵਾਜਾਈ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੂੁਬਾ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਆਧੁਨਿਕ ਬੱਸ ਸਟੈਂਡ ’ਤੇ ਅਨੁਮਾਨਿਤ 5 ਕਰੋੜ 73 ਲੱਖ ਦੀ ਲਾਗਤ ਆਵੇਗੀ।ਉਨਾਂ ਕਿਹਾ ਸੁਲਤਾਨਪੁਰ ਲੋਧੀ ਬੱਸ ਸਟੈਂਡ ਦੀ ਉਸਾਰੀ ਦੇ ਕੰਮ ਜਾਇਜ਼ਾ ਵੀ ਲਿਆ।ਪੀ.ਆਰ.ਟੀ.ਸੀ ਮੈਨੇਜਿੰਗ ਡਾਇਰੈਕਟਰ ਗੁਰਲਵਲੀਨ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ ਪੀ.ਆਰ.ਟੀ.ਸੀ ਜਤਿੰਦਰਪਾਲ ਸਿੰਘ ਗਰੇਵਾਲ, ਜਨਰਲ ਮੈਨੇਜਰ ਪੀ.ਆਰ.ਟੀ.ਸੀ ਕਪੂਰਥਲਾ ਪ੍ਰਵੀਨ ਸ਼ਰਮਾ, ਐਸ.ਡੀ.ਓ ਪੀ.ਆਰ.ਟੀ.ਸੀ ਆਦਿ ਤੋਂ ਇਲਾਵਾ ਸ਼ਹਿਰ ਦੀਆਂ ਅਹਿਮ ਸ਼ਖ਼ਸੀਅਤਾਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਉਚ ਅਧਿਕਾਰੀ ਵੀ ਇਸ ਸਮੇਂ ਮੌਜੂਦ ਸਨ।
ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਇਸ ਬੱਸ ਸਟੈਂਡ `ਚ ਮੁੱਖ ਤੌਰ `ਤੇ ਬੱਸਾਂ ਦੇ ਚੱਲਣ ਲਈ 8 ਵੱਖ-ਵੱਖ ਕਾੳੂਂਟਰ, ਜਨਾਨਾ-ਮਰਦਾਨਾ ਅਤੇ ਅੰਗਹੀਣਾਂ ਲਈ ਟਾਇਲਟ, ਸਵਾਰੀਆਂ ਲਈ ਏ.ਸੀ ਵੇਟਿੰਗ ਹਾਲ, ਵਪਾਰਕ ਮੰਤਵ ਲਈ ਚਾਰ ਦੁਕਾਨਾਂ, ਇੱਕ ਰੈਸਟੋਰੈਂਟ, ਕਾਰ ਪਾਰਕਿੰਗ, ਰਿਕਸ਼ਾ ਪਾਰਕਿੰਗ, ਪੀਣ ਵਾਲੇ ਸ਼ੁੱਧ ਪਾਣੀ ਲਈ ਆਰ.ਓ ਸਿਸਟਮ, ਵਾਟਰ ਕੂਲਰ, ਪੱਖੇ, ਸਵਾਰੀਆਂ ਦੇ ਬੈਠਣ ਲਈ ਗੋਦਰੇਜ਼ ਦੇ ਸਟੀਲ ਬੈਂਚ, ਅਨਲੋਡਿੰਗ ਪਲੇਟਫਾਰਮ ਆਦਿ ਮੁਹੱਈਆ ਕਰਵਾਏ ਗਏ ਹਨ।
ਆਵਾਜਾਈ ਮੰਤਰੀ ਨੇ ਅੱਗੇ ਦੱਸਿਆ ਕਿ ਬੱਸ ਸਟੈਂਡ ਦੀ ਇਤਿਹਾਸਕ ਦਿੱਖ ਬਣਾਉਣ ਲਈ ਮੁੱਖ ਪ੍ਰਵੇਸ਼ ਦੁਆਰ ਨੂੰ ਸ਼ਹਿਰ ਦੀ ਵਿਰਾਸਤੀ ਦਿੱਖ ਅਨੁਸਾਰ ਤਿਆਰ ਕੀਤਾ ਗਿਆ ਹੈ ਅਤੇ ਗੁੰਬਦਾਂ-ਗੁਮਟੀਆਂ ਆਦਿ ਦੀ ਉਸਾਰੀ ਵੀ ਕੀਤੀ ਗਈ ਹੈ। ਉਨਾਂ ਕਿਹਾ ਕਿ ਬੱਸ ਸਟੈਂਡ ਦੀ ਉਸਾਰੀ ਦਾ ਕੰਮ 80 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਕੰਮ 30 ਸਤੰਬਰ 2019 ਦੇ ਅੰਤ ਤੱਕ ਮੁਕੰਮਲ ਕਰਕੇ ਬੱਸ ਸਟੈਂਡ ਨੂੰ ਜਨਤਕ ਵਰਤੋ ਲਈ ਸਮਰਪਿਤ ਕਰ ਦਿੱਤਾ ਜਾਵੇਗਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media