ਝੂਠੀਆਂ ਸ਼ਿਕਾਇਤਾਂ ਕਰਨ ਵਾਲਿਆਂ ਬਾਅਦ ਮਾਮਲਾ ਦਰਜ਼
ਚੰਡੀਗੜ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲੇ ਦੀ ਵਸਨੀਕ ਇਕ ਦਲਿਤ ਵਿਧਵਾ ਮਹਿਲਾ ਨੂੰ ਪੰਜਾਬ ਰਾਜ
ਅਨੂਸੂਚਿਤ ਜਾਤੀ ਕਮਿਸ਼ਨ ਦੇ ਦਖਲ ਤੋਂ ਬਾਅਦ ਝੂਠੀਆਂ ਸਿਕਾਇਤਾਂ ਤੋਂ ਨਿਜ਼ਾਤ ਮਿਲ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅੰਜੂ ਲੂਥਰਾ ਪਤਨੀ ਸਵਰਗੀ ਕ੍ਰਿ੍ਰਸ਼ਨ ਗੋਪਾਲ ਵਾਸੀ ਫਗਵਾੜਾ ਨੇ ਲ਼ਿਖਤੀ ਸ਼ਿਕਾਇਤ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਕੋਲ ਕੀਤੀ ਸੀ ਕਿ ਸਤਨਾਮਪੁਰਾ (ਕਪੂਰਥਲਾ) ਨਿਵਾਸੀ ਜੋਗਿੰਦਰਪਾਲ, ਪਰਮਜੀਤ ਕੋਰ ਅਤੇ ਡਿਪਸੀ ਵਲੋਂ ਉਸ ਖ਼ਿਲਾਫ਼ ਝੁਠੀਆਂ ਸ਼ਿਕਾਇਤਾਂ ਦੇ ਕੇ ਉਸ ਦੇ ਮਾਣ ਸਨਮਾਨ ਨੂੰ ਸੱਟ ਮਾਰਨ ਦੇ ਨਾਲ ਨਾਲ ਖੱਜਲ਼ ਖੂਆਰ ਕੀਤਾ ਜਾ ਰਿਹਾ ਹੈ।ਇਹ ਸਾਰੀਆਂ ਸਿਕਾਇਤਾਂ ਪੁਲਿਸ ਜਾਂਚ ਵਿੱਚ ਝੂਠੀਆ ਪਾਈਆਂ ਗਈਆਂ ਅਤੇ ਜ਼ਿਲਾ ਅਟਾਰਨੀ ਨੇ ਇਸ ਮਾਮਲੇ ਵਿੱਚ ਝੂਠੀਆਂ ਸਿਕਾਇਤਾਂ ਕਰਨ ਵਾਲਿਆਂ ਵਿਰੁਧ ਐਸ.ਸੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਸੀ, ਪ੍ਰੰਤੂ ਦੋ ਸਾਲ ਬੀਤ ਜਾਣ `ਤੇ ਵੀ ਕਪੂਰਥਲਾ ਪੁਲਿਸ ਵਲੋਂ ਮਾਮਲਾ ਦਰਜ਼ ਨਹੀਂ ਕੀਤਾ ਗਿਆ।
ਉਨਾਂ ਦੱਸਿਆ ਕਿ ਸਿਕਾਇਤਕਰਤਾ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਐਸ.ਸੀ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦੀਵਾਲੀ ਨੂੰ ਇਸ ਮਾਮਲੇ ਦੀ ਪੜਤਾਲ ਸੌਂਪੀ ਗਈ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਤਿੰਨ ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਸਿੱਟ ਬਣਾਵਾ ਕੇ ਜਾਂਚ ਮੁਕੰਮਲ ਕਰਵਾਈ ਗਈ।ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਅੰਜੂ ਲੂਥਰਾ ਦੀ ਸਿਕਾਇਤ ਦਰੁਸਤ ਹੈ।ਜਿਸ `ਤੇ ਕਮਿਸ਼ਨ ਨੇ ਸਬੰਧਤ ਵਿਅਕਤੀਆਂ ਖ਼ਿਲਾਫ਼ ਐਸ.ਸੀ ਐਕਟ ਅਧੀਨ ਮਾਮਲਾ ਦਰਜ ਕਰਨ ਦੇ ਹੁਕਮ ਜ਼ਿਲਾ ਪੁਲਿਸ ਕਪੂਰਥਲਾ ਨੂੰ ਦੇ ਦਿੱਤੇ। ਜ਼ਿਲਾ ਪੁਲਿਸ ਕਪੂਰਥਲਾ ਵਲੋਂ ਸਤਨਾਮਪੁਰਾ (ਕਪੂਰਥਲਾ) ਨਿਵਾਸੀ ਜੋਗਿੰਦਰਪਾਲ, ਪਰਮਜੀਤ ਕੋਰ ਅਤੇ ਡਿਪਸੀ ਵਿਰੁਧ ਐਸ.ਸੀ/ਐਸ.ਟੀ ( ਪ੍ਰੀਵੈਨਸ਼ਨ ਆਫ ਐਟਰੋਸਿਟੀ) ਐਕਟ ਦੀ ਧਾਰਾ 3(1)(9) ਅਤੇ ਆਈ.ਪੀ.ਸੀ ਦੀ ਧਾਰਾ 182 ਅਧੀਨ ਮਾਮਲਾ ਦਰਜ ਕਰ ਲਿਆ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media