Saturday, August 1, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਾਗਕਲਾਂ ਵਿਖੇ ਲੱਗਾ ਕਿਸਾਨ ਮੇਲਾ

PPNJ1109201902ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਤੰਬਰ ਮਹੀਨੇ ਦੌਰਾਨ ਆਯੋਜਿਤ ਹੋਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਜੋਂ ਅੱਜ ਪਹਿਲਾ ਕਿਸਾਨ ਮੇਲਾ ਅੰਮ੍ਰਿਤਸਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਲਗਾਇਆ ਗਿਆ।ਮੇਲੇ ਦਾ ਉਦਘਾਟਨ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿਲੋਂ ਪਦਮ ਸ੍ਰੀ ਐਵਾਰਡੀ ਅਤੇ ਪੀ.ਏ.ਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਦਰਸ਼ਨ ਸਿੰਘ ਬਰਾੜ ਨੇ ਸਾਂਝੇ ਤੌਰ `ਤੇ ਕੀਤਾ।
     ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਢਿੱਲੋਂ ਨੇ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਮੇਲਿਆਂ ਦਾ ਸੰਦੇਸ਼ ਗੁਰੂ ਨਾਨਕ ਸਾਹਿਬ ਦੇ ਪਵਿੱਤਰ ਬਾਣੀ ਅਨੁਸਾਰ ਰੱਖੇ ਜਾਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕੇ ਸਾਨੂੰ ਗੁਰੂ ਸਾਹਿਬ ਦੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾ ਕੇ ਆਪਣੇ ਵਾਤਾਵਰਨ ਦੀ ਸਾਂਭ-ਸੰਭਾਲ ਦੇ ਰਾਹ ਤੂਰਨਾ ਪਵੇਗਾ। ਡਾ. ਢਿੱਲੋਂਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਵਿੱਚ ਪੈਦਾ ਹੋ ਰਿਹਾ 88% ਦੇ ਕਰੀਬ ਕਣਕ-ਝੋਨਾ ਪੰਜਾਬ ਤੋਂਂ ਬਾਹਰ ਜਾ ਰਿਹਾ ਹੈ। ਪਰਾਲੀ ਦੀ ਖੇਤ ਵਿੱਚ ਸੰਭਾਲ ਕਰਕੇ ਅਸੀਂ ਅਨਮੋਲ ਤੱਤਾਂ ਨੂੰ ਨਸ਼ਟ ਹੋਣ ਤੋਂਂ ਬਚਾ ਸਕਦੇ ਹਾਂ ਇਸ ਨਾਲ ਮਿੱਟੀ ਦੇ ਸੂਖਮ ਜੀਵਾਂ ਦੀ ਸੰਭਾਲ ਵੀ ਹੋ ਸਕੇਗੀ।ਬੀਤੇ ਸਮੇਂ ਵਿੱਚ ਪਾਣੀ ਦੇ ਪੱਧਰ ਸੰਬੰਧੀ ਖਤਰਨਾਕ ਰਿਪੋਰਟਾਂ ਸਾਹਮਣੇ ਆਈਆਂ ਹਨ।ਹੁਣ ਲੋੜ ਅਗਲੀਆਂ ਪੀੜੀਆਂ ਹੀ ਨਹੀਂ ਬਲਕਿ ਮੌਜੂਦਾ ਪੀੜੀਆਂ ਲਈ ਵੀ ਪਾਣੀ ਨੂੰ ਬਚਾਉਣ ਦੀ ਹੈ। ਇਸ ਲਈ ਯੂਨੀਵਰਸਿਟੀ ਵੱਲੋਂ ਸਿਫ਼ਾਰਿਸ਼ ਕੀਤੀਆਂ ਛੇਤੀ ਪੱਕਣ ਵਾਲੀਆਂ ਕਿਸਮਾਂ, ਮਸ਼ੀਨਰੀ ਅਤੇ ਤਪਾਦਨ ਤਕਨੀਕਾਂ ਅਪਣਾ ਕੇ ਇਸ ਦਿਸ਼ਾ ਵਿੱਚ ਤੁਰਨ ਦੀ ਲੋੜ ਹੈ।ਡਾ. ਢਿਲੋਂ ਨੇ ਮੌਜੂਦਾ ਸੀਜ਼ਨ ਦੌਰਾਨ ਬਾਸਮਤੀ ਪਰ ਵਾਧੂ ਰਸਾਇਣਾ ਦੇ ਛਿੜਕਾਅ ਤੋਂ ਪਰਹੇਜ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।ਉਨਾ ਕਿਹਾ ਕਿ ਸਹਾਇਕ ਧੰਦੇ ਅਤੇ ਘਰੇਲੂ ਲੋੜ ਅਨੁਸਾਰ ਸਬਜ਼ੀ ਪੈਦਾ ਕਰਨ ਦੇ ਨਾਲ ਨਾਲ ਖਰਚੇ ਘਟਾਉਣ ਦੀ ਸਖਤ ਲੋੜ ਹੈ।
     ਮੁੱਖ ਮਹਿਮਾਨ ਡਾ. ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਸਾਡੇ ਜੀਵਨ ਦੇ ਆਧਾਰ ਤੱਤ ਹਨ ਅਤੇ ਇਹਨਾਂ ਨੂੰ ਬਚਾ ਕੇ ਅਸੀਂ ਗੁਰੂ ਸਾਹਿਬਾਨ ਦੇ ਦਰਸਾਏ ਰਾਹ ਤੇ ਤੁਰ ਕੇ ਮਾਨਵਤਾ ਦਾ ਭਲਾ ਕਰ ਸਕਦੇ ਹਾਂ।ਵਧੀਕ ਨਿਰਦੇਸ਼ਕ ਖੋਜ ਪੀ.ਏ.ਯੂ, ਲੁਧਿਆਣਾ ਡਾ. ਗੁਰਸਾਹਿਬ ਸਿੰਘ ਮਨੇਸ ਨੇ ਖੇਤੀਬਾੜੀ ਵੱਲੋਂ ਹਾੜੀ ਦੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ ਅਤੇ ਵੱਖ-ਵੱਖ  ਨਵੀਆਂ ਖੋਜ ਪ੍ਰਾਪਤੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ।    ਜਿਲਾ ਅੰਮ੍ਰਿਤਸਰ ਦੇ ਬਾਗਬਾਨੀ ਵਿਕਾਸ ਅਧਿਕਾਰੀ ਡਾ. ਲਛਮਣ ਸਿੰਘ ਨੇ ਕਿਹਾ ਕਿ ਖੇਤੀ ਵਿਭਿੰਨਤਾ ਸਮੇਂ ਦੀ ਲੋੜ ਹੈ, ਇਸ ਲਈ ਸਾਨੂੰ ਆਪਣੇ ਖਾਣ ਲਈ ਸਬਜ਼ੀਆਂ ਅਤੇ ਦਾਲਾਂ ਦੀ ਪੈਦਾਵਾਰ ਜ਼ਰੂਰ ਕਰਨੀ ਚਾਹੀਦੀ ਹੈ। ।
     ਜ਼ਿਲਾ ਅੰਮਿ੍ਰਤਸਰ ਦੇ ਮੁੱਖ ਖੇਤੀਬਾੜੀ ਅਫਸਰ  ਡਾ. ਦਲਬੀਰ ਸਿੰਘ ਛੀਨਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ।ਜਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੌਗੀ ਨਿਰਦੇਸ਼ਕ ਡਾ. ਭੂਪਿੰਦਰ ਸਿੰਘ ਢਿਲੋਂ ਵੱਲੋਂ ਧੰਨਵਾਦੀ ਭਾਸ਼ਨ ਦੌਰਾਨ ਕਿਹਾ ਕਿ ਕਿਸਾਨ ਮੇਲੇ ਗਿਆਨ ਦੇ ਮੇਲੇ ਹਨ ਅਤੇ ਇਹ ਕਿਸਾਨ ਮੇਲੇ ਕਿਸਾਨ ਵੀਰਾਂ ਦਿ ਸ਼ਮੂਲੀਅਤ ਕਰਕੇ ਹੀ ਜਾਣੇ ਜਾਂਦੇ ਹਨ। ।
     ਪੀ.ਏ.ਯੂ ਦੇ ਅਧਿਕਾਰੀਆਂ ਨੇ ਕੇਂਦਰ ਵਿੱਚ ਲੱਗੀਆਂ ਸਾਉਣੀ ਦੀਆਂ ਫਸਲਾਂ ਦੇ ਪ੍ਰਦਰਸ਼ਨੀ ਪਲਾਟਾਂ ਅਤੇ ਵੱਖ-ਵੱਖ ਮਹਿਕਮਿਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਬਹੁਤ ਸਾਰੇ ਅਗਾਂਹਵਧੂ ਕਿਸਾਨਾਂ ਨੇ ਵੀ ਭਾਗ ਲਿਆ।
 

Check Also

ਸੰਗੀਤਮਈ ਸ਼ਾਮ ਪ੍ਰੋਗਰਾਮ ‘ਅਹਿਸਾਸ’ 2 ਅਗਸਤ ਨੂੰ

ਅੰਮ੍ਰਿਤਸਰ, 31 ਜੁਲਾਈ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਆਪਣੇ ਸਮਾਗਮਾਂ ਦੀ ਲੜੀ …

Leave a Reply