ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਅੰਮ੍ਰਿਤਸਰ ਤੋਂ ਫਲੌਰ ਤੀਕ ਬਰਾਸਤਾ ਜਲੰਧਰ, ਫਗਵਾੜਾ ਜਾਂਦੀ ਸੜਕ ਦਾ ਨਾਂ ਮਹਾਰਾਜਾ ਰਣਜੀਤ ਸਿੰਘ ਮਾਰਗ ਰੱਖਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਮੰਚ ਆਗੂ ਨੇ ਕਿਹਾ ਕਿ ਇਹ ਸੜਕ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਈ ਸੀ, ਇਸ ਲਈ ਇਸ ਦਾ ਨਾਂ ਮਹਾਰਾਜਾ ਰਣਜੀਤ ਸਿੰਘ ਮਾਰਗ ਰੱਖਣਾ ਚਾਹੀਦਾ ਹੈ।ਮਹਾਰਾਜਾ ਰਣਜੀਤ ਸਿੰਘ ਤੋਂ ਪਹਿਲਾਂ ਜਿਹੜੀ ਸੜਕ ਜੀ.ਟੀ ਰੋਡ ਸੀ ਉਸ ਨੂੰ ਸ਼ੇਰ ਸ਼ਾਹ ਸੂਰੀ ਨੇ ਬਣਵਾਇਆ ਸੀ ਜੋ ਲਾਹੌਰ ਤੋਂ ਸਤਲੁਜ ਦਰਿਆ ਤੀਕ ਜਾਂਦੀ ਸੀ।ਉਸ ਦਾ ਰਸਤਾ ਲਾਹੌਰ ਤੋਂ ਰਾਜਾਤਾਲ, ਸਰਾਏ ਅਮਾਨਤ ਖਾਂ, ਨੂਰ ਦੀ, ਤਰਨਤਾਰਨ, ਵੈਰੋਵਾਲ, ਸੁਲਤਾਨ ਪੁਰ ਲੋਧੀ, ਜਹਾਂਗੀਰ, ਨਕੋਦਰ ਤੇ ਨੂਰ ਮਹਿਲ ਸੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media