Wednesday, April 15, 2026

ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਲਾਂਚ ਕੀਤੀ ਗਈ ‘ਫਿੱਟ ਇੰਡੀਆ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਵਿੱਢੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰੀਰਿਕ ਕਸਰਤ ਕਰਨ ਅਤੇ ਪ੍ਰੋਟੀਨ ਭਰਪੂਰ ਖ਼ੁਰਾਕ ਲੈਣ ’ਤੇ ਜੋਰ ਦਿੱਤਾ ਗਿਆ।
    ਉਨ੍ਹਾਂ ਕਿਹਾ ਕਿ ਜੇਕਰ ਰਾਸ਼ਟਰੀ ਪੱਧਰ ’ਤੇ ਅਜਿਹੀਆਂ ਮੁਹਿੰਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਵਿਅਕਤੀਗਤ ਪੱਧਰ ’ਤੇ ਹਰੇਕ ਵਿਅਕਤੀ ਦਾ ਇਹ ਫ਼ਰਜ ਬਣਦਾ ਹੈ ਕਿ ਵੱਧ ਤੋਂ ਵੱਧ ਆਪਣਾ ਯੋਗਦਾਨ ਦੇ ਕੇ ਇਨ੍ਹਾਂ ਨੂੰ ਸਫਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨੂੰ ਫ਼ਾਸਟ ਫ਼ੂਡ ਤੋਂ ਪ੍ਰਹੇਜ਼ ਕਰਨ ਅਤੇ ਸਾਫ਼-ਸੁੱਥਰੀ ਸ਼ੁੱਧ ਖਾਧ ਪਦਾਰਥ ਗ੍ਰਹਿਣ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਕਾਇਮ ਰੱਖਣ ਸਬੰਧੀ ਸਹੁੰ ਵੀ ਚੁਕਾਈ ਗਈ।
    ਪ੍ਰੋਗਰਾਮ ਦਾ ਆਯੋਜਨ ਡਾ. ਗੁਰਜੀਤ ਕੌਰ (ਐਸੋਸਿਏਂਟ ਪ੍ਰੋਫੈਸਰ ਅਤੇ ਐਨ.ਐਸ ਕਲੱਬ, ਇੰਚਾਰਜ) ਦੀ ਯੋਗ ਅਗਵਾਈ ’ਚ ਕੀਤਾ ਗਿਆ। ਇਸ ਮੌਕੇ ੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਮੌਜ਼ੂਦ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply