ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਵੱਖ-ਵੱਖ ਮੁਕਾਬਲੇ ਜਿਮਨਾਸਟਿਕ ਅਤੇ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਿਮਨਾਸਟਿਕ ਮੁਕਾਬਲੇ ’ਚ ਵਿਦਿਆਰਥੀਆਂ ਨੇ 12 ਸੋਨੇ, 7 ਸਿਲਵਰ ਅਤੇ 17 ਕਾਂਸੀ ਦੇ ਤਗਮੇ ਜਿੱਤੇ।ਜਦ ਕਿ ਤਾਈਕਵਾਂਡੋ ਮੁਕਾਬਲੇ ’ਚ ਵਿਦਿਆਰਥੀਆਂ ਨੇ 3 ਸੋਨੇ, 4 ਸਿਲਵਰ ਅਤੇ 1 ਕਾਂਸੇ ਦਾ ਤਗਮਾ ਪ੍ਰਾਪਤ ਕੀਤਾ।
ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬੱਧੀ ’ਤੇ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਬੀ.ਕੇ.ਡੀ.ਏ.ਵੀ ਵਿਖੇ ਖੇਡ ਵਿਭਾਗ ਵਲੋਂ ਕਰਵਾਏ ਗਏ ਅੰਡਰ-14 ਰਿਦਮਿਕ ਜਿਮਨਾਸਿਟਕ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ 36 ਤਗਮੇ ਜਿੱਤ ਕੇ ਸਮੁੱਚੀ ਟੀਮ ਜੇਤੂ ਰਹੀ। ਉਨ੍ਹਾਂ ਇਸ ਮੌਕੇ ਕੋਚ ਨੀਤੂ ਬਾਲਾ, ਡੀ.ਪੀ.ਈ ਸ਼ਤਰਪਾਲ ਸਿੰਘ, ਗੀਤੂ ਅਤੇ ਸੁਖਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਪ੍ਰਿੰਸੀਪਲ ਗਿੱਲ ਨੇ ਦੱਸਿਆ ਕਿ ਇਸੇ ਤਰ੍ਹਾਂ ਸਟਾਰਵਰਟਸ ਵਰਲਡ ਸਕੂਲ, ਵੇਰਕਾ ਵਿਖੇ 14ਵੀਂ ਅੰਮ੍ਰਿਤਸਰ ਜ਼ਿਲ੍ਹਾ ਤਾਈਕਵਾਂਡੋ ਚੈਂਪੀਅਨਸ਼ਿਪ ’ਚ 8 ਵਿਦਿਆਰਥੀਆਂ ਨੇ ਖੇਡ ਦਾ ਪ੍ਰਦਰਸ਼ਨ ਕਰਕੇ ਸੋਨੇ, ਚਾਂਦੀ ਅਤੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ।ਇਸ ਮੁਕਾਬਲੇ ’ਚ 12 ਵੱਖ-ਵੱਖ ਸਕੂਲਾਂ ਤੋਂ ਕਰੀਬ 161 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚ ਸਕੂਲ ਦੇ ਗੁਰਨੂਰ ਸਿੰਘ, ਹਰਸਿਮਰਨਜੀਤ ਸਿੰਘ, ਸਾਹਿਬ ਸਿੰਘ ਨੇ ਸੋਨੇ, ਗੁਰਵਿਸ਼ਵਾਸ਼ ਸਿੰਘ, ਸੁਮਿਤ ਸੈਣੀ, ਤਾਜੇਸ਼ਵਰ ਸਿੰਘ ਅਤੇ ਹਰਲੀਨ ਕੌਰ ਨੇ ਸਿਲਵਰ ਅਤੇ ਕਨਿਸ਼ਕ ਨੇ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।
ਇਸ ਮੌਕੇ ਪ੍ਰਿੰ: ਗਿੱਲ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਸਿਖਲਾਈ ਦੇਣ ’ਤੇ ਕੋਚ ਅਮਰਿੰਦਰ ਸਿੰਘ, ਸ਼ਤਰਪਾਲ ਸਿੰਘ ਅਤੇ ਡੀ.ਪੀ.ਈ ਸੁਖਵਿੰਦਰ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਕਾਮਨਾ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media