Tuesday, October 6, 2026

ਕੱਢੇ ਕਾਮਿਆਂ ਦੀ ਵਧੀਕ ਕਿਰਤ ਕਮਿਸ਼ਨਰ ਤੇ ਪਾਵਰਕਾਮ ਮੈਨੇਜਮੈਂਟ ਨਾਲ 16 ਸਤੰਬਰ ਨੂੰ ਮੀਟਿੰਗ ਦਾ ਭਰੋਸਾ

PPNJ1109201909ਮੁਹਾਲੀ, 11 ਸਤੰਬਰ (ਪੰਜਾਬ ਪੋਸਟ ਬਿਊਰੋ)- ਪਾਵਰਕਾਮ ਐਡ ਟ੍ਰਸਾਂਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਵੱਡੇ ਡੈਪੂਟੇਸਨ ਦੀ ਪ੍ਰਸਾਸ਼ਨ ਵਲੋਂ ਵਧੀਕ ਕਿਰਤ ਕਮਿਸ਼ਨਰ ਪੰਜਾਬ ਨਾਲ ਗੱਲਬਾਤ ਕਰਵਾਈ ਗਈ।ਗੱਲਬਾਤ ਕਰਨ `ਤੇ ਮਿਤੀ 16-09-2019 ਨੂੰ ਵਧੀਕ ਕਿਰਤ ਕਮਿਸ਼ਨਰ ਪੰਜਾਬ ਤੇ ਪਾਵਰਕਾਮ ਮਨੇਜਮੈੰਟ ਨਾਲ ਮੀਟਿੰਗ ਫਿਕਸ ਕਰਵਾਈ ਗਈ ਤੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸਰਕਲ ਪ੍ਰਧਾਨ ਪਰਮਿੰਦਰ ਸਿੰਘ, ਚਮਕੋਰ ਸਿੰਘ, ਨਰਿੰਦਰ ਸਿੰਘ, ਗੁਰਸੇਵਕ ਸਿੰਘ, ਰਾਜਵਿੰਦਰ ਸਿੰਘ, ਰਾਜਵੀਰ ਸਿੰਘ, ਕੁਲਦੀਪ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਨਿੱਜੀਕਰਨ ਦੀ ਪਾਲਿਸੀ ਨੂੰ ਤਿੱਖਾ ਕਰਕੇ ਵੱਖ-ਵੱਖ ਕੰਪਨੀਆਂ ਰਾਹੀਂ ਸੀ.ਐਚ.ਬੀ ਠੇਕਾ ਕਾਮਿਆਂ ਨੂੰ ਪਾਵਰਕਾਮ ਵਿੱਚ ਭਰਤੀ ਕਰਕੇ ਉਨਾਂ ਦਾ ਅੰਨਾ ਸ਼ੋਸ਼ਣ ਕੀਤਾ ਜਾ ਰਿਹਾ ਹੈ।ਪਿਛਲੇ ਸਮੇਂ ਕਿਰਤ ਕਮਿਸ਼ਨਰ ਪੰਜਾਬ ਤੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਮੰਗਾਂ ਹੱਲ ਨਹੀਂ ਹੋਈਆਂ।ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਕੱਢੇ ਕਾਮਿਆਂ ਨੂੰ ਬਹਾਲ ਅਤੇ 30 ਸਤੰਬਰ ਦੀ ਛਾਂਟੀ ਨੂੰ ਰੱਦ ਕਰਵਾਉਣ ਲਈ ਜਥੇਬੰਦੀ ਵਲੋਂ ਦੁਬਾਰਾ ਸੰਘਰਸ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੀ 18 ਸਤੰਬਰ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਸਾਂਝੇ ਸੰਘਰਸ਼ ਵਿੱਚ ਪਟਿਆਲਾ ਹੈਡ ਅਫਿਸ ਅੱਗੇ ਧਰਨਾ ਤੇ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਜੇਕਰ ਫੇਰ ਵੀ ਮੰਗਾਂ ਦਾ ਹੱਲ ਨਾ ਨਿਕਲਿਆ ਤਾਂ  ਮਿਤੀ 23-9-19 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ  ਪਟਿਆਲਾ ਵਿਖੇ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੋਕੇ ਜੋਰਾਵਰ ਸਿੰਘ ਬਲਵੀਰ ਸਿੰਘ, ਸੁਖਪਾਲ ਸਿੰਘ, ਗੁਰਜੀਤ ਸਿੰਘ, ਜਗਜੀਤ ਸਿੰਘ, ਅਜੀਤ ਸਿੰਘ, ਕੁਲਬੀਰ ਸਿੰਘ, ਰਾਜਪਾਲ ਸਿੰਘ, ਗੁਰਮੀਤ ਸਿੰਘ, ਰਾਜਬੀਰ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਅਰਵਿੰਦਰ ਸਿੰਘ ਤੇ ਹੋਰ ਸਾਥੀ ਮੌਜੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply