Monday, October 5, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੇ ਅਭਿਨੰਦਨ ਨੇ ਜਿੱਤਿਆ ਸੋਨੇ ਦਾ ਤਗਮਾ

PPNJ1109201915ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀ ਅਭਿਨੰਦਨ ਸਿੰਘ ਨੇ 24-25 ਅਗਸਤ ਨੂੰ ਭੂਟਾਨ ਵਿਖੇ ਹੋਏ ‘ਇੰਡੋ-ਭੂਟਾਨ ਹਾਰਡ ਬਾਈ ਪੋਲੋ’ ਮੁਕਾਬਲਿਆਂ ਵਿੱਚ ਭਾਰਤੀ ਟੀਮ `ਚ ਖੇਡ ਕੇ ਸੋਨੇ ਦਾ ਤਗਮਾ ਹਾਸਲ ਕਰਕੇ ਦੇਸ਼, ਪ੍ਰਾਂਤ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਭਾਰਤ ਦੇ ਵੱਖ-ਵੱਖ ਰਾਜਾਂ ਤੋਂ 6 ਵਿਦਿਆਰਥੀਆਂ ਦੀ ਟੀਮ ਦੇ ਵਧੀਆ ਪ੍ਰਦਰਸ਼ਨ ਕਰਕੇ ਭਾਰਤ ਦੀ ਝੋਲੀ ਵਿੱਚ ਸੋਨੇ ਦਾ ਤਗਮਾ ਆਇਆ ਹੈ। ਅਭਿਨੰਦਨ ਸਿੰਘ ਦੇ ਸਕੂਲ ਪਹੁੰਚਣ `ਤੇ ਚੇਅਰਮੈਨ ਸੀ.ਕੇ.ਡੀ ਸੰਸਥਾਵਾਂ ਭਾਗ ਸਿੰਘ ਅਣਖੀ, ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਕੋਚ ਸ਼ਰਦ ਕੁਮਾਰ ਨੇ ਇਸ ਸ਼ਾਨਦਾਰ ਜਿੱਤ `ਤੇ ਵਧਾਈ ਦਿੱਤੀ।   
 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply