ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਵੀ ਸੰਗਤ ਵਿਚ ਭਰਵਾਂ ਉਤਸ਼ਾਹ ਪਾਇਆ ਗਿਆ ਹੈ। ਇਸੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਅੱਜ ਮੱਧ ਪ੍ਰਦੇਸ਼ ਦੇ ਜੱਬਲਪੁਰ ਤੋਂ ਸਾਗਰ ਲਈ ਰਵਾਨਾ ਹੋ ਗਿਆ। ਇਥੋਂ ਰਵਾਨਗੀ ਤੋਂ ਪਹਿਲਾਂ ਭਾਈ ਜਗਦੇਵ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਵੀ ਕੀਤਾ।ਜੱਬਲਪੁਰ ਵਿਖੇ ਮੱਧ ਪ੍ਰਦੇਸ਼ ਦੇ ਵਿੱਤ ਮੰਤਰੀ ਤਰੁਣ ਬਨੋਟ ਵੀ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਲਈ ਪਹੁੰਚੇ।ਇਸ ਤੋਂ ਇਲਾਵਾ ਹਾਈ ਕੋਰਟ ਦੇ ਮਾਨਯੋਗ ਜੱਜ ਜੀ.ਐਸ ਆਹਲੂਵਾਲੀਆ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਭੁਪਿੰਦਰ ਕੌਰ ਨੇ ਵੀ ਨਗਰ ਕੀਰਤਨ ਵਿਚ ਹਾਜ਼ਰੀ ਭਰੀ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜੱਬਲਪੁਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਗਰ ਕੀਰਤਨ ਦੇ ਰਸਤੇ ਉਪਰ ਹਰ ਥਾਂ ’ਤੇ ਸੰਗਤਾਂ ਸਵਾਗਤ ਲਈ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਕਾਰੋਬਾਰੀ ਸੰਗਤਾਂ ਵੱਲੋਂ ਆਪੋ-ਆਪਣੀਆਂ ਦੁਕਾਨਾਂ ਦੇ ਬਾਹਰ ਸਮਰੱਥਾ ਅਨੁਸਾਰ ਸਵਾਗਤ ਅਤੇ ਟਹਿਲ ਸੇਵਾ ਦੇ ਪ੍ਰਬੰਧ ਕੀਤੇ ਗਏ ਸਨ।ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੁਲਾਜ਼ਮ ਨਗਰ ਕੀਰਤਨ ਵਿਚ ਤਨਦੇਹੀ ਨਾਲ ਸੇਵਾ ਨਿਭਾਅ ਰਹੇ ਹਨ।ਪ੍ਰਤਾਪ ਸਿੰਘ ਅਨੁਸਾਰ ਨਗਰ ਕੀਰਤਨ ਦੀ ਜੱਬਲਪੁਰ ਤੋਂ ਰਵਾਨਗੀ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਦਨ ਮਹਿਲ ਦੇ ਪ੍ਰਧਾਨ ਪ੍ਰੀਤਮ ਸਿੰਘ, ਸਕੱਤਰ ਰਣਜੀਤ ਸਿੰਘ, ਮੀਤ ਪ੍ਰਧਾਨ ਸੁਰਜੀਤ ਸਿੰਘ ਬੱਗਾ, ਖ਼ਜ਼ਾਨਚੀ ਬਲਜੀਤ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਪ੍ਰਿਤਪਾਲ ਸਿੰਘ ਤੋਂ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਪਰਮਜੀਤ ਸਿੰਘ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਗੁਰਮੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ ਰੰਧਾਵਾ, ਗੁਰਲਾਲ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਪ੍ਰਚਾਰਕ ਭਾਈ ਤੇਜਿੰਦਰ ਸਿੰਘ ਤੇ ਭਾਈ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media