Wednesday, September 23, 2026

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵ ਸ਼ਰਮਾ ਨੂੰ ਨਿਯੁੱਕਤ ਕੀਤਾ ਕਾਉਂਸਲਰ

PPNJ1209201902ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਪੰਜਾਬ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਤੁਰੰਤ ਇਨਸਾਫ ਦੇਣ ਲਈ ਵਚਨਬੱਧ ਹੈ।ਔਰਤਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਸਮੇਂ ਸਮੇਂ ਸਰਕਾਰ ਵਲੋਂ ਬਣਾਏ ਜਾਂਦੇ ਕਾਨੂੰਨਾਂ ਅਤੇ ਉਨ੍ਹਾਂ ਵਿੱਚ ਹੋ ਰਹੀਆਂ ਸੋਧਾਂ ਬਾਰੇ ਪੰਜਾਬ ਰਾਜ ਦੀਆਂ ਔਰਤਾਂ ਨੂੰ ਜਾਣਕਾਰੀ ਦੇਣ ਲਈ ਪੰਜਾਬ ਰਾਜ ਕਮਿਸ਼ਨ ਐਕਟ 2001 ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਵ ਸ਼ਰਮਾ ਪੁੱਤਰ ਲੇਟ ਅਰੁਣ ਸ਼ਰਮਾ ਅੰਮ੍ਰਿਤਸਰ ਨੂੰ ਉਨ੍ਹਾਂ ਦੀ ਬੇਨਤੀ `ਤੇ ਕਾਉਂਸਲਰ ਆਨਰੇਰੀ ਅਗਲੇ ਹੁਕਮਾਂ ਤੱਕ ਨਿਯੁੱਕਤ ਕੀਤਾ ਗਿਆ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply