ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰੀ ਖੇਤਰ ਵਿੱਚ 15 ਸਤੰਬਰ ਨੂੰ ਨਾਮਧਾਰੀ ਸ਼ਹੀਦੀ ਸਮਾਰਕ ਸ਼ਹੀਦਾਂ ਵਾਲਾ ਬੋਹੜ ਨੇੜੇ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਸਤਿਗੁਰੂ ਉਦੇ ਸਿੰਘ ਹਾਜ਼ਰੀ ਵਿੱਚ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।ਪਿਛਲੇ ਕੁੱਝ ਸਮੇਂ ਤੋਂ ਨਾਮਧਾਰੀ ਸੰਸਥਾਂ ਦੇ ਦੋ ਗਰੁੱਪਾਂ ’ਚ ਗੱਦੀ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ।ਜਿਸ ਕਾਰਨ ਸਮਾਗਮ ਵਿੱਚ ਮਾਹੌਲ ਤਨਾਵਪੂਰਨ ਹੋ ਸਕਦਾ ਹੈ।ਇਸ ਦੌਰਾਨ ਕੋਈ ਵੀ ਸ਼ਰਾਰਤੀ ਅਨਸਰ ਅਮਨ-ਕਾਨੂੰਨ ਭੰਗ ਕਰ ਸਕਦਾ ਹੈ।ਇਸ ਲਈ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਨਾਮਧਾਰੀ ਸ਼ਹੀਦੀ ਸਮਾਰਕ ਸ਼ਹੀਦਾਂ ਵਾਲਾ ਬੋਹੜ ਨੇੜੇ ਕੰਪਨੀ ਬਾਗ ਦੇ ਆਲੇ-ਦੁਆਲੇ ਹਰ ਕਿਸਮ ਦਾ ਅਸਲਾ, ਲਾਇਸੰਸੀ ਹਥਿਆਰ, ਅਗਨ ਸ਼ਸ਼ਤਰ, ਵਿਸਫੋਟਿਕ ਪਦਾਰਥ, ਜਲਣਸ਼ੀਲ ਚੀਜਾਂ ਅਤੇ ਤੇਜ਼ਧਾਰ ਹਥਿਆਰ, ਜਿਨ੍ਹਾਂ ਵਿੱਚ ਟਕੁਏ, ਬਰਛੇ, ਛੁਰੇ, ਕਿਰਪਾਨਾਂ ਆਦਿ ਸ਼ਾਮਲ ਹਨ ਨੂੰ ਲੈ ਕੇ ਚੱਲਣ `ਤੇ ਮੁਕੰਮਲ ਪਾਬੰਦੀ ਲਗਾਉਂਦਾ ਹਾਂ।ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ `ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ 11 ਤੋਂ 20 ਸਤੰਬਰ 2019 ਤੱਕ ਲਾਗੂ ਰਹੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media