ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸਤੰਬਰ ਮਹੀਨੇ ਵਿੱਚ ਲੱਗਣ ਵਾਲੇ ਮੇਗਾ ਰੋਜ਼ਗਾਰ ਮੇਲਿਆਂ ਦੇ ਸਬੰਧ ਵਿੱਚ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਸ਼ੇਸ਼ ਸਾਰੰਗਲ ਵਲੋਂ ਕੀਤੀ ਗਈ।ਮੀਟਿੰਗ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਕਿੱਲ ਡਿਵੈਲਪਮੈਂਟ ਦੇ ਨੁਮਾਇੰਦੀਆਂ ਨਾਲ ਕੀਤੀ ਗਈ।ਮੀਟਿੰਗ ਵਿੱਚ ਵਿਸ਼ੇਸ਼ ਸਰੰਗਲ ਨੇ ਮਿਤੀ 19 ਤੋਂ 30 ਸਤੰਬਰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਪ੍ਰਾਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਮੇਲਿਆਂ ਵਿੱਚ ਭਾਗ ਲੈ ਕੇ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਲੈ ਸਕਣ।
ਇਸ ਤੋਂ ਇਲਾਵਾ ਇੱਕ ਮੀਟਿੰਗ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨਾਲ ਕਰਦੇ ਹੋਏ ਵਿਸ਼ੇਸ਼ ਸਰੰਗਲ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਸਾਰੇ ਸਵੈ-ਰੋਜ਼ਗਾਰ ਵਿਭਾਗ ਰੋਜ਼ਗਾਰ ਮੇਲਿਆਂ ਵਿੱਚ ਆਪਣਾ ਸਟਾਲ ਲਗਾਉਣ।ਮੀਟਿੰਗ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਵਿਦਿਅਕ ਅਦਾਰਿਆਂ (ਆਈ.ਟੀ.ਆਈ, ਪੋਲੀਟੈਕਨਿਕ ਕਾਲਜ, ਨਰਸਿੰਗ ਕਾਲਜ, ਬੀ.ਐਡ ਕਾਲਜ, ਡਿਗਰੀ ਕਾਲਜ ਅਤੇ ਸਕਿੱਲ ਸੈਂਟਰਾਂ) ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਵਲੋਂ ਸ਼ਮੂਲੀਅਤ ਕੀਤੀ ਗਈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media