ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਅੰਮਿ੍ਤਸਰ ਵਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦਾ ਨਵਾ ਸੈਸ਼ਨ 2019-20 ਸ਼ੁਰੂ ਹੈ।ਜਿਸ ਵਿੱਚ ਬੀ.ਐਸ.ਸੀ (ਆਈ.ਟੀ), ਐਮ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਸ਼ਾਮਿਲ ਹਨ। ਇਹ ਕੋਰਸ ਐਕਸ ਸਰਵਿਸਮੈਂਨ ਅਤੇ ਸ਼ੈਡਿਊਲ ਕਾਸਟ ਵਰਗ ਦੇ ਬੱਚਿਆ ਲਈ ਘੱਟ ਤੋਂ ਘੱਟ ਫੀਸਾਂ `ਤੇ ਚਲਾਏ ਜਾਂਦੇ ਹਨ। ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ। ਵਧੇਰੇ ਜਾਣਕਾਰੀ ਲਈ ਦਫਤਰ ਜਾਂ ਫੋਨ ਨੰਬਰ 0183-2212103 9888684259 `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media