Monday, September 21, 2026

ਗੋਬਿੰਦ ਸਿੰਘ ਲੌਂਗੋਵਾਲ ਵਲੋਂ ਬਲਾਕ ਸੰਮਤੀ ਦੀ ਉਪ ਚੇਅਰਮੈਨ ਦਾ ਸਨਮਾਨ

PPNJ1209201907ਲੌਂਗੋਵਾਲ, 11 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਾਕ ਸੰਮਤੀ ਸੁਨਾਮ ਦੀ ਹੋਈ ਚੋਣ ਦੌਰਾਨ ਅਕਾਲੀ ਦਲ (ਬ) ਦੀ ਸ੍ਰੀਮਤੀ ਸਰਬਜੀਤ ਕੌਰ ਨਮੋਲ ਨੂੰ ਉਪ ਚੇਅਰਮੈਨ ਚੁਣਿਆ ਗਿਆ ਹੈ।ਜਿਨ੍ਹਾਂ ਨੂੰ ਆਪਣੀ ਰਿਹਾਇਸ `ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਜਰਨਲ ਕੌਸਲ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਸਰਪੰਚ ਬਿੰਦਰਪਾਲ ਨਮੋਲ, ਅਮਰਜੀਤ ਸਿੰਘ ਬਡਰੁੱਖਾਂ, ਸੁਖਪਾਲ ਰਾਮ ਨਮੋਲ, ਸਾਬਕਾ ਸਰਪੰਚ ਨਾਜਰ ਸਿੰਘ ਦਿਆਲਗੜ੍ਹ, ਮੁਖਤਿਆਰ ਸਿੰਘ ਸਾਬਕਾ ਸਰਪੰਚ ਦਿਆਲਗੜ੍ਹ, ਅਵਤਾਰ ਸਿੰਘ ਸਾਬਕਾ ਪੰਚਾਇਤ ਮੈਂਬਰ, ਡਾ. ਕਰਮ ਸਿੰਘ ਦਿਆਲਗੜ੍ਰ, ਨੈਬ ਸਿੰਘ, ਬਲਵੀਰ ਸਿੰਘ ਨਮੋਲ ਆਦਿ ਹਾਜ਼ਰ ਸਨ।  

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply