ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਕੀ ਸਮਾਧ ਸਲਾਈਟ ਲੌਂਗੋਵਾਲ ਵਿਖੇਂ ਅੱਜ ਤੋਂ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਭੈਣੀ ਜੱਸਾ ਨੇ ਕਿਹਾ ਕਿ ਇਹ ਸਮਾਗਮ ਰਾਤ ਦੇ ਛੇ ਵਜੇ ਤੋਂ ਲੈ ਕੇ ਰਾਤ ਨੌਂ ਵਜੇ ਤੱਕ ਕਰਵਾਇਆ ਜਾਵੇਗਾ।ਇਸ ਸਮਾਗਮ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਜਸਪਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਨਵਨੀਤ ਸਿੰਘ ਲੁਧਿਆਣੇ ਵਾਲੇ ਅਤੇ ਹੋਰ ਵਿਦਵਾਨ ਪਹੁੰਚ ਰਹੇ ਹਨ ਜੋ ਸੰਗਤਾਂ ਨੂੰ ਕਥਾ ਵਿਚਾਰਾਂ ਸੁਣਾਕੇ ਨਿਹਾਲ ਕਰਨਗੇ।ਇਸ ਮੌਕੇ ਕੁਲਦੀਪ ਸਿੰਘ ਦੂਲੋ, ਮਨਪ੍ਰੀਤ ਸਿੰਘ ਸੁਨਾਮ, ਸੁਖਵਿੰਦਰ ਸਿੰਘ, ਬਲੌਰ ਸਿੰਘ, ਰਾਜਵੀਰ ਸਿੰਘ ਗੋਲਡੀ, ਨਿਰਮਲ ਸਿੰਘ ਆਦਿ ਮੌਜੂਦ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media