ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਦੇ ਤਹਿਤ ਥਾਣਾ ਲੌਂਗੋਵਾਲ ਦੀ ਪੁਲਸ ਨੇ ਨਜ਼ਾਇਜ਼ ਸ਼ਰਾਬ ਕੱਢਦੇ ਪਿਓੁ-ਪੁੱਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਥਾਣਾ ਲੌਂਗੋਵਾਲ ਦੇ ਮੁਖੀ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਇੱਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਅਤੇ ਉਸ ਦਾ ਪੁੱਤਰ ਹਰਦੀਪ ਸਿੰਘ ਵਾਸੀ ਤਕੀਪੁਰ ਜੋ ਕਿ ਪਿਛਲੇ ਸਮੇਂ ਤੋਂ ਨਾਜਾਇਜ਼ ਸ਼ਰਾਬ ਕੱਢ ਕੇ ਵੇਚਦੇ ਹਨ ਅਤੇ ਹੁਣ ਵੀ ਉਹ ਪਿੰਡ ਵਿਚਲੇ ਆਪਣੇ ਘਰ ਵਿੱਚ ਨਜਾਇਜ਼ ਸ਼ਰਾਬ ਕੱਢ ਰਹੇ ਹਨ। ਇਸ `ਤੇ ਪੁਲਿਸ ਪਾਰਟੀ ਵਲੋਂ ਸਹਾਇਕ ਥਾਣੇਦਾਰ ਰਾਮ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਦੇ ਤਹਿਤ ਜਦੋ ਦੋਸ਼ੀਆਂ ਦੇ ਰਿਹਾਇਸ਼ੀ ਮਕਾਨ `ਤੇ ਰੇਡ ਕੀਤੀ ਤਾਂ ਉਥੋਂ ਪੁਲਸ ਨੂੰ 8 ਬੋਤਲਾਂ ਨਾਜਾਇਜ਼ ਸਰਾਬ ਅਤੇ ਪੱਚੀ ਲੀਟਰ ਲਾਹਨ (ਕੱਚੀ ਸ਼ਰਾਬ) ਸਮੇਤ ਚਾਲੂ ਭੱਠੀ ਦੇ ਕਾਬੂ ਦੋਨਾ ਨੂੰ ਕੀਤਾ ਗਿਆ।ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਦੋਸ਼ੀਆਂ ਖਿਲਾਫ ਕੇਸ ਦਰਜ਼ ਕਰਕੇ ਉਨ੍ਹਾਂ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media