Wednesday, September 23, 2026

ਬਿਨਾਂ ਸ਼ਨਾਖਤੀ ਸਬੂਤ ਲਏ ਹੋਟਲਾਂ `ਚ ਨਾ ਠਹਿਰਾਇਆ ਜਾਵੇ ਕੋਈ ਵੀ ਵਿਅਕਤੀ – ਏ.ਡੀ.ਸੀ.ਪੀ

ਰੈਸਟੋਰੈਂਟ ਤੇ ਧਰਮਾਸ਼ਾਲਾਵਾਂ ਦੇ ਮਾਲਕਾਂ ਤੇ ਪ੍ਰਬੰਧਕਾਂ ਨੂੰ ਹਦਾਇਤਾਂ ਜਾਰੀ

ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਜੇਸ਼ ਤ੍ਰਿਪਾਠੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਥਿਤ ਹੋਟਲ, ਰੈਸਟੋਰੈਂਟ ਤੇ ਧਰਮਾਸ਼ਾਲਾਵਾਂ ਦੇ ਮਾਲਕਾਂ ਤੇ ਪ੍ਰਬੰਧਕਾਂ ਨੂੰ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਸ਼ਨਾਖਤੀ ਸਬੂਤ ਲਏ ਹੋਟਲ, ਰੈਸਟੋਰੈਂਟ ਤੇ ਧਰਮਸ਼ਾਲਾ ਆਦਿ ਵਿੱਚ ਨਾ ਠਹਿਰਾਇਆ ਜਾਵੇ ਅਤੇ ਠਹਿਰਨ ਵਾਲੇ ਵਿਅਕਤੀਆਂ ਦੇ ਵੇਰਵਿਆਂ ਦਾ ਇੰਦਰਾਜ ਰਜਿਸਟਰ ਵਿੱਚ ਕੀਤਾ ਜਾਵੇ ਜਿਵੇਂ ਕਿ ਟੈਲੀਫੋਨ ਨੰਬਰ ਅਤੇ ਘਰ ਦਾ ਪਤਾ ਆਦਿ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਹੋਟਲ, ਰੈਸਟੋਰੈਂਟ ਜਾਂ ਧਰਮਸ਼ਾਲਾ ਦੇ ਪ੍ਰਬੰਧਕਾਂ ਨੂੰ ਠਹਿਰਨ ਵਾਲੇ ਕਿਸੇ ਵਿਅਕਤੀ ਦੀ ਗਤੀਵਿਧੀ ਸ਼ੱਕੀ ਲਗਦੀ ਹੋਵੇ ਤਾਂ ਉਹ ਸਬੰਧਤ ਥਾਣੇ ਨਾਲ ਸੰਪਰਕ ਕਰਨ।
ਇਹ ਹੁਕਮ 7 ਨਵੰਬਰ 2019 ਤੱਕ ਲਾਗੂ ਰਹਿਣਗੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply