Wednesday, July 29, 2026

ਖ਼ਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਵਿੱਦਿਅਕ ਮੁਕਾਬਲਿਆਂ ’ਚ ਜੇਤੂ

PPNJ1209201915ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਪੱਧਰ ਦੇ ਕਰਵਾਏ ਗਏ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ’ਚ ਜਿੱਤਾਂ ਹਾਸਲ ਕੀਤੀਆਂ ਹਨ।
    ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਇਨ੍ਹਾਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਡਲ ਵਿਭਾਗ ਦੀ ਵਿਦਿਆਰਥਣ ਦੀਪਿਕਾ ਸੰਧੂ ਨੇ ਭਾਸ਼ਣ ਮੁਕਾਬਲੇ ’ਚ ਪਹਿਲਾ ਸਥਾਨ, ਸੈਕੰਡਰੀ ਵਰਗ ਦੇ ਗੀਤ ਮੁਕਾਬਲੇ ’ਚ ਕਵਲਜੀਤ ਕੌਰ ਨੇ ਦੂਜਾ ਸਥਾਨ ਅਤੇ ਪ੍ਰਾਇਮਰੀ ਵਰਗ ਦੇ ਸ਼ਬਦ ਗਾਇਨ ਮੁਕਾਬਲੇ ’ਚ ਅਰਸ਼ਦੀਪ ਕੌਰ ਤੇ ਸਾਥਣਾਂ ਨੇ ਦੂਜਾ ਸਥਾਨ ਹਾਸਲ ਕੀਤਾ।ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ’ਤੇ ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।

 

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply