Tuesday, April 14, 2026

ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ – ਲੌਂਗੋਵਾਲ

Gobind-Singh-Longowal-300x283ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਨ੍ਹਾਂ ਬੱਚਿਆਂ ਨੂੰ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਣ ਤੇ ਆਰਥਿਕ ਮਦਦ ਦਿੱਤੀ ਗਈ ਹੈ ਅਤੇ ਅਗੋਂ ਵੀ ਜੋ ਲੋੜ ਮਹਿਸੂਸ ਕਰਨਗੇ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਹੀ ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਸ਼ਮੀਰੀ ਵਿਦਿਆਰਥੀਆਂ ਨੂੰ ਮਿਲਣ ਲਈ ਭੇਜਿਆ ਗਿਆ ਸੀ, ਜਿਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਹੈ।ਕਸ਼ਮੀਰ ਵਿਚ ਸੰਚਾਰ ਸਾਧਨ ਬੰਦ ਹੋਣ ਕਾਰਨ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਨਾਲ ਸੰਪਰਕ ਕਰਨ ਵਿੱਚ ਮੁਸ਼ਕਿਲ ਆਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਦੋ ਦਿਨ ਪਹਿਲਾਂ ਇਨ੍ਹਾਂ ਬੱਚਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮਿਲੇ ਸਨ। ਉਨਾਂ ਆਖਿਆ ਕਿ ਕਸ਼ਮੀਰੀ ਵਿਦਿਆਰਥੀ ਆਪਣੀਆਂ ਲੋੜਾਂ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਜਾਂ ਤਖਤ ਸਾਹਿਬ ਦੇ ਮੈਨੇਜਰ ਨਾਲ ਰਾਬਤਾ ਬਣਾ ਸਕਦੇ ਹਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply