Thursday, April 16, 2026

ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਸਤੰਬਰ ਨੂੰ

SGPCਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਲੰਘੀ 7 ਸਤੰਬਰ ਤੋਂ ਇਨ੍ਹਾਂ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ, ਜੋ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੱਕ ਲਗਾਤਾਰ ਜਾਰੀ ਰਹਿਣਗੇ।ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਇਨ੍ਹਾਂ ਸਮਾਗਮਾਂ ਦਾ ਸ਼ਾਮ ਦਾ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਹਿਤ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਨਰੈਣਗੜ੍ਹ ਚੌਂਕ, 13 ਨੂੰ ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ, 14 ਨੂੰ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ, 15 ਨੂੰ ਗੁਰਦੁਆਰਾ ਪਿੱਪਲੀ ਸਾਹਿਬ ਪੁਤਲੀ ਘਰ, 16 ਨੂੰ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ, 17 ਨੂੰ ਗੁਰਦੁਆਰਾ ਰਾਮਸਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ, 18 ਨੂੰ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਵੱਲ੍ਹਾ, 19 ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੰਗਲੀ, 20 ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਝਬਾਲ ਰੋਡ, 21 ਨੂੰ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵੇਰਕਾ, 22 ਨੂੰ ਗੁਰਦੁਆਰਾ ਸਾਹਿਬ ਅਕਾਸ਼ ਐਵੀਨਿਊ ਫ਼ਤਹਿਗੜ੍ਹ ਚੂੜੀਆਂ ਰੋਡ, 23 ਨੂੰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆਂ ਭਵਨ ਈਸਟ ਮੋਹਨ ਨਗਰ, 24 ਨੂੰ ਗੁਰਦੁਆਰਾ ਸ੍ਰੀ ਨਾਨਕ ਦਰ ਸਾਹਿਬ ਸੰਧੂ ਕਲੋਨੀ, 25 ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਮਜੀਠਾ ਰੋਡ, 26 ਨੂੰ ਗੁਰਦੁਆਰਾ ਸਿੰਘ ਸਭਾ ਦਰਸ਼ਨ ਐਵੀਨਿਊ, 27 ਨੂੰ ਗੁਰਦੁਆਰਾ ਮੀਰੀ ਪੀਰੀ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ, 28 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਰੀਫਪੁਰਾ, 29 ਨੂੰ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਕੋਟ ਬਾਬਾ ਦੀਪ ਸਿੰਘ, 30 ਨੂੰ ਗੁਰਦੁਆਰਾ ਟੋਭਾ ਭਾਈ ਸਾਲ੍ਹੋ ਜੀ ਵਿਖੇ ਸਮਾਗਮਾਂ ਦੌਰਾਨ ਸਿੱਖ ਕੌਮ ਦੇ ਰਾਗੀ ਅਤੇ ਕਥਾਵਾਚਕ ਸੰਗਤਾਂ ਦੇ ਦਰਸ਼ਨ ਕਰਨਗੇ।
 

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply