Tuesday, April 14, 2026

ਅੰਤਰਰਾਸ਼ਟਰੀ ਨਗਰ ਕੀਰਤਨ ਮੱਧ ਪ੍ਰਦੇਸ਼ ਦੇ ਸਾਗਰ ਤੋਂ ਅੱਗੇ ਰਵਾਨਾ

PPNJ1209201920 ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਮੱਧ ਪ੍ਰਦੇਸ਼ ਦੇ ਸ਼ਹਿਰ ਸਾਗਰ ਵਿਖੇ ਵਿਸ਼ਰਾਮ ਮਗਰੋਂ ਅੱਜ ਭੋਪਾਲ ਲਈ ਰਵਾਨਾ ਹੋ ਗਿਆ।ਸਾਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਤੇ ਕਥਾ ਵਿਚਾਰਾਂ ਹੋਈਆਂ।ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੁੜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 72 ਸਾਲਾਂ ਮਗਰੋਂ ਦੇਸ਼ ਵੰਡ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਲਈ ਨਗਰ ਕੀਰਤਨ ਸਜਾਇਆ ਗਿਆ ਹੈ।ਪ੍ਰਬੰਧਕਾਂ ਵੱਲੋਂ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।ਇਥੇ ਸਿੱਖ ਨੁਮਾਇੰਦਿਆਂ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਆਹਲਾ ਪ੍ਰਕਾਸ਼ਨਿਕ ਅਧਿਕਾਰੀਆਂ ਵਿੱਚੋਂ ਆਈ.ਜੀ ਸਤੀਸ਼ ਸਕਸੈਨਾ ਅਤੇ ਕਮਿਸ਼ਨਰ ਅਨੰਦ ਕੁਮਾਰ ਸ਼ਰਮਾ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਏ। PPNJ1209201921

ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਗਰ ਦੇ ਪ੍ਰਧਾਨ ਸਤਿੰਦਰ ਸਿੰਘ ਹੋਰਾ, ਸਕੱਤਰ ਸਰਜਬੀਤ ਸਿੰਘ ਸੂਰੀ, ਮੀਤ ਪ੍ਰਧਾਨ ਮਨਜੀਤ ਸਿੰਘ, ਚਰਨਜੀਤ ਸਿੰਘ ਭਾਟੀਆ, ਹਰਚਰਨ ਸਿੰਘ ਨਈਅਰ, ਕੁਲਦੀਪ ਸਿੰਘ ਭਾਟੀਆ, ਦਵਿੰਦਰਪਾਲ ਸਿੰਘ ਚਾਵਲਾ, ਡਾ. ਸਤਨਾਮ ਸਿੰਘ, ਵੀਰ ਸਿੰਘ, ਸੰਤੋਸ਼ ਸਿੰਘ, ਨਾਨਕ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਸਰਵਣ ਸਿੰਘ ਆਦਿ ਮੌਜੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply