ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਅਤੇ ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ 14 ਸਤੰਬਰ 2019 ਨੂੰ ਮਾਤਾ ਸੰੁਦਰੀ ਕਾਲਜ ਫਾਰ ਵੁਮੈਨ ਨਵੀਂ ਦਿੱਲੀ ਵਿਖੇ `ਦਮਦਮੀ ਟਕਸਾਲ ਦਾ ਅਤੀਤ ਅਤੇ ਵਰਤਮਾਨ` ਵਿਸ਼ੇ `ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ 23-24-25 ਅਕਤੂਬਰ 2019 ਨੂੰ ਬਹੁਤ ਵੱਡੀ ਪੱਧਰ `ਤੇ ਮਨਾਈ ਜਾ ਰਹੀ ਹੈ। ਇਸੇ ਪ੍ਰਸੰਗ ਵਿਚ ਦਮਦਮੀ ਟਕਸਾਲ ਦੇ ਇਤਿਹਾਸਕ ਯੋਗਦਾਨ ਅਤੇ ਪ੍ਰਾਪਤੀਆਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਸੈਮੀਨਾਰਾਂ ਦੀ ਲੜੀ ਵਜੋਂ ਇਹ ਦੂਜਾ ਸੈਮੀਨਾਰ ਦਿੱਲੀ ਵਿਖੇ ਕਰਾਇਆ ਜਾ ਰਿਹਾ ਹੈ। ਜੋ ਕਿ 14 ਸਤੰਬਰ, ਸ਼ਨੀਵਾਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।ਇਹ ਸੈਮੀਨਾਰ ਦਮਦਮੀ ਟਕਸਾਲ ਦੇ ਤੀਸਰੇ ਮੁਖੀ ਸੰਤ ਗਿਆਨੀ ਸੂਰਤ ਸਿੰਘ, ਚੌਥੇ ਮੁਖੀ ਸੰਤ ਗਿਆਨੀ ਗੁਰਦਾਸ ਸਿੰਘ, ਸਤਵੇਂ ਮੁਖੀ ਸੰਤ ਗਿਆਨੀ ਦਇਆ ਸਿੰਘ ਅਤੇ ਪੰਦਰਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।ਜਿਸ ਦੀ ਪ੍ਰਧਾਨਗੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕਰਨਗੇ। ਮੁਖ ਮਹਿਮਾਨ ਗੁਰਦਵਾਰਾ ਬੰਗਲਾ ਸਾਹਿਬ ਦਿੱਲੀ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ, ਵਿਸ਼ੇਸ਼ ਮਹਿਮਾਨ ਡਾ: ਜਸਪਾਲ ਸਿੰਘ ਸਾਬਕਾ ਵੀ.ਸੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਹੋਣਗੇ।ਦਿੱਲੀ ਕਮੇਟੀ ਦੇ ਹਰਮੀਤ ਸਿੰਘ ਕਾਲਕਾ, ਸੈਮੀਨਾਰ ਕੋਆਰਡੀਨੇਟਰ ਡਾ: ਹਰਿਭਜਨ ਸਿੰਘ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ, ਜਤਿੰਦਰਪਾਲ ਸਿੰਘ ਗੋਲਡੀ, ਬੀਬੀ ਹਰਪ੍ਰੀਤ ਕੌਰ ਪਿੰਸੀਪਲ ਮਾਤਾ ਸੁੰਦਰੀ ਕਾਲਜ ਅਤੇ ਦਿੱਲੀ ਧਰਮ ਪ੍ਰਚਾਰ ਕਮੇਟੀ ਮੈਂਬਰ ਇਕਬਾਲ ਸਿੰਘ ਤੋਂ ਇਲਾਵਾ ਪ੍ਰੋ: ਜਸਬੀਰ ਸਿੰਘ ਸਾਬਰ, ਡਾ: ਬਲਜਿੰਦਰ ਸਿੰਘ ਭਿੰਡਰ, ਡਾ: ਤੇਜਿੰਦਰਪਾਲ ਸਿੰਘ, ਡਾ: ਹਰਪ੍ਰੀਤ ਸਿੰਘ, ਡਾ: ਗੁਰਪ੍ਰੀਤ ਸਿੰਘ ਅਤੇ ਗਿਆਨੀ ਜੀਵਾ ਸਿੰਘ ਵਲੋਂ ਸਿੱਖ ਅਧਿਆਤਮ ਚਿੰਤਨ ਨੂੰ ਦਮਦਮੀ ਟਕਸਾਲ ਦੀ ਦੇਣ, ਟਕਸਾਲ ਸਿਖਿਅਤ ਗੁਰਮੁੱਖਾਂ ਦਾ ਸਿੱਖ ਪੰਥ ਪ੍ਰਤੀ ਯੋਗਦਾਨ, ਸੰਕਟ ਕਾਲ ਦੌਰਾਨ ਟਕਸਾਲ ਦੁਆਰਾ ਪੰਥ ਦੀ ਕੀਤੀ ਗਈ ਅਗਵਾਈ, ਦਮਦਮੀ ਟਕਸਾਲ ਰਚਿਤ ਸਾਹਿਤ ਦਾ ਵਿਸ਼ਲੇਸ਼ਣਾਤਮਕ ਅਧਿਐਨ, ਸੰਤ ਬਾਬਾ ਠਾਕੁਰ ਸਿੰਘ ਜੀ ਦਾ ਜੀਵਨ ਅਤੇ ਯੋਗਦਾਨ ਵਿਸ਼ਿਆਂ `ਤੇ ਆਪਣੇ ਵਿਚਾਰ ਰੱਖਣਗੇ। ਉਹਨਾਂ ਦਸਿਆ ਕਿ ਅਗਲੇ ਸੈਮੀਨਾਰ 18 ਸਤੰਬਰ ਬੁੱਧਵਾਰ ਨੂੰ ਹਰਪਾਲ ਟਿਵਾਣਾ ਐਡੀਟੋਰੀਅਮ ਪਟਿਆਲਾ, 13 ਅਕਤੂਬਰ ਨੂੰ ਮੁੰਬਈ ਅਤੇ 20 ਅਕਤੂਬਰ ਨੂੰ ਗੁਰੂ ਨਾਨਕ ਕਾਲਜ ਮੋਗਾ ਵਿਖੇ ਹੋਣਗੇ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media