Monday, March 9, 2026

ਬਿਦੀਸ਼ਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੀ ਰਾਤ ਮੱਧ ਪ੍ਰਦੇਸ਼ ਦੇ ਭੋਪਾਲ PUNJ1309201902ਪੁੱਜਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।ਸੰਗਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨੀ ਸਿੰਘਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਵਧੀਕ ਸਕੱਤਰ ਪ੍ਰਤਾਪ ਸਿੰਘ ਆਦਿ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵੀ ਸਨਮਾਨ ਦਿੱਤਾ ਗਿਆ।ਸਾਗਰ ਤੋਂ ਭੋਪਾਲ ਦੇ ਰਸਤੇ ਬਿਦੀਸ਼ਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਇਥੇ ਸਥਾਨਕ ਵਿਧਾਇਕ ਸੁਸ਼ਾਂਸ਼ ਭਾਰਗਵ ਨੇ ਵੀ ਸ਼ਮੂਲੀਅਤ ਕੀਤਾ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਚਾਵਲਾ ਤੇ ਸਕੱਤਰ ਕਰਮਜੀਤ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।
    ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਗੁਰਦੁਆਰਾ ਨਾਨਕਸਰ ਸਾਹਿਬ ਹਮੀਦੀਆ ਰੋਡ ਭੋਪਾਲ ਤੋਂ ਅਗਲੇ ਪੜਾਅ ਇੰਦੌਰ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਗੀ ਹੋਈ।ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵੀਚਾਰਾਂ ਵੀ ਹੋਈਆਂ।ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਦਾ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ’ਚ ਭਰਵੀਂ ਸ਼ਮੂਲੀਅਤ ਕਰਨ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਭਾਟੀਆ ਇੰਦੌਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਰਮਵੀਰ ਸਿੰਘ, ਸਕੱਤਰ ਅਮਰੀਕ ਸਿੰਘ, ਖ਼ਜ਼ਾਨਚੀ ਰਣਜੀਤ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ, ਪ੍ਰਮਿੰਦਰ ਸਿੰਘ, ਸਤਨਾਮ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਬੀਬੀ ਸਿਮਰਨ ਕੌਰ, ਵਧੀਕ ਮੈਨੇਜਰ ਪਰਮਜੀਤ ਸਿੰਘ, ਰਜਵੰਤ ਸਿੰਘ ਰੰਧਾਵਾ ਸਮੇਤ ਭਰਵੀਂ ਸੰਗਤ ਮੌਜੂਦ ਸੀ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply