ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ
ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਭਾਈ ਬਲਵੰਤ ਸਿੰਘ ਨੇ ਅਰਦਾਸ ਕੀਤੀ।ਉਪਰੰਤ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ।ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਸ਼ਹੀਦਾਂ ਦੀ ਇਕ ਲੰਮੀ ਸੂਚੀ ਹੈ, ਜਿਸ ਤੋਂ ਪ੍ਰੇਰਣਾ ਲੈ ਕੇ ਅਯੋਕੀ ਪੀੜ੍ਹੀ ਨੂੰ ਧਰਮ ਇਤਿਹਾਸ ਨਾਲ ਜੁੜਨਾ ਚਾਹੀਦਾ ਹੈ। ਕੁੱਝ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਇੰਚਾਰਜ ਬਲਜੀਤ ਸਿੰਘ, ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਭਾਈ ਬਲਵੰਤ ਸਿੰਘ, ਰਣਜੀਤ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media