Thursday, November 5, 2026

ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਲਈ ਉਤਸ਼ਾਹਤ ਕਰਨ ਸਕੂਲ ਪ੍ਰਬੰਧਕ – ਲੌਂਗੋਵਾਲ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ Gobind-Singh-Longowal-300x283ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਤੇ ਮੁਖੀਆਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਕਦਰਾਂ-ਕੀਮਤਾਂ ਤੇ ਨੈਤਿਕ ਸਿੱਖਿਆ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ ਦੇਸ਼ ਦੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਦੀ ਸਲਾਨਾ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਪ੍ਰਤੀ ਅਧਿਆਪਕ ਤੇ ਵਿਦਿਅਕ ਅਦਾਰਿਆਂ ਦੇ ਸੰਚਾਲਕ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ।ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਗੁਰਬਾਣੀ ਨਾਲ ਜੋੜਨ ਲਈ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ।
    ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਦੇ ਇਸ ਸਾਲ ਲਈ ਦਾਖਲੇ ਸ਼ੁਰੂ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਚਾਰ ਵੱਖ-ਵੱਖ ਦਰਜਿਆਂ ਵਿਚ ਲਈ ਜਾਂਦੀ ਹੈ, ਜਿਸ ਵਿਚ ਛੇਵੀਂ ਜਮਾਤ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਤੱਕ ਦੇ ਰੈਗੂਲਰ ਵਿਦਿਆਰਥੀਆਂ ਭਾਗ ਲੈ ਸਕਦੇ ਹਨ।ਇਸ ਸਾਲ ਪਹਿਲੇ ਤੇ ਦੂਸਰੇ ਦਰਜੇ ਲਈ ਦਾਖ਼ਲਾ ਫ਼ਾਰਮ ਦੀ ਅੰਤਮ ਤਾਰੀਖ 30 ਸਤੰਬਰ 2019 ਅਤੇ ਤੀਸਰੇ ਅਤੇ ਚੌਥੇ ਦਰਜ਼ੇ ਲਈ 30 ਨਵੰਬਰ 2019 ਤੱਕ ਦਾਖ਼ਲਾ ਫਾਰਮ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਰਜ਼ਾ ਵਾਰ ਦਾਖ਼ਲਾ ਫੀਸ 5, 10, 15 ਅਤੇ 20 ਰੁਪਏ ਹੈ। ਧਾਰਮਿਕ ਪ੍ਰੀਖਿਆ ਦੇ ਸਿਲੇਬਸ ਨਾਲ ਸਬੰਧਤ ਪੁਸਤਕਾਂ ਵਿਦਿਆਰਥੀਆਂ ਨੂੰ ਅੱਧੀ ਕੀਮਤ ’ਤੇ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਦਾਖ਼ਲਾ ਫਾਰਮ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ’ਤੇ ਵੀ ਦਾਖ਼ਲਾ ਫ਼ਾਰਮ ਦੀ ਵਿਵੱਸਥਾ ਕੀਤੀ ਗਈ ਹੈ। ਧਾਰਮਿਕ ਪ੍ਰੀਖਿਆ ਦੇ ਵਜੀਫਿਆਂ ਸਬੰਧੀ ਉਨ੍ਹਾਂ ਦੱਸਿਆ ਕਿ 70 ਫੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪਹਿਲੇ ਤੋਂ ਚੌਥੇ ਦਰਜ਼ੇ ਤੱਕ ਕ੍ਰਮਵਾਰ 1100, 2100, 3100 ਅਤੇ 4100 ਰੁਪਏ ਦਿੱਤੇ ਜਾਂਦੇ ਹਨ।ਇਸ ਤੋਂ ਇਲਾਵਾ ਚਾਰਾਂ ਦਰਜ਼ਿਆਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ 5100, 4100 ਅਤੇ 3100 ਰੁਪਏ ਦਿੱਤੇ ਜਾਣਗੇ।ਇਸ ਤਰ੍ਹਾਂ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ’ਤੇ 2100 ਰੁਪਏ ਦੇ ਵਿਸ਼ੇਸ਼ ਇਨਾਮ ਵੀ ਵੰਡੇ ਜਾਣਗੇ।ਧਾਰਮਿਕ ਪ੍ਰੀਖਿਆ ’ਚ 33 ਫੀਸਦੀ ਨੰਬਰ ਪ੍ਰਾਪਤ ਕਰਨ ਵਾਲਿਆਂ ਨੂੰ ਪਾਸ ਐਲਾਨਦਿਆਂ ਸਰਟੀਫਿਕੇਟ ਦਿੱਤੇ ਜਾਂਦੇ ਹਨ ਅਤੇ 60 ਤੋਂ 70 ਫੀਸਦੀ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply