Thursday, September 19, 2024

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵਿਦੇਸ਼ ਤੋਂ ਲਿਆਉਣ ਸਮੇਂ ਮਰਯਾਦਾ ਦੀ ਉਲੰਘਣਾ ਬਰਦਾਸ਼ਤਯੋਗ ਨਹੀਂ

ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਮਾਮਲਾ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਸ਼ਲ ਮੀਡੀਆ ਰਾਹੀਂ SGPC Logoਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਦਾ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਹਾਜ਼ਰ-ਨਾਜ਼ਰ ਗੁਰੂ ਹਨ, ਜਿਨ੍ਹਾਂ ਦਾ ਸਤਿਕਾਰ ਕਰਨਾ ਸਭ ਦਾ ਫ਼ਰਜ਼ ਹੈ।ਪਰੰਤੂ ਕੁੱਝ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੁਰਾਤਨ ਬੀੜਾਂ ਨੂੰ ਬੀਤੇ ਸਮੇਂ ’ਚ ਵਿਦੇਸ਼ਾਂ ਤੋਂ ਮਰਯਾਦਾ ਦੀ ਉਲੰਘਣਾ ਕਰਕੇ ਭਾਰਤ ਲਿਆਉਣ ਦੀ ਕੋਝੀ ਹਰਕਤ ਕੀਤੀ ਹੈ, ਜਿਸ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਦੱਸਿਆ ਕਿ ਕਿਸੇ ਪਾਸ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ ਲਿਜਾਣ ਅਤੇ ਉਥੋਂ ਭਾਰਤ ਲਿਆਉਣ ਦੀ ਇਜਾਜ਼ਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਲਈ ਮਰਯਾਦਾ ਦਾ ਖਿਆਲ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਮ ਸਾਮਾਨ ਵਾਂਗ ਨਹੀਂ ਲਿਜਾਇਆ ਜਾ ਸਕਦਾ, ਪਰੰਤੂ ਸਾਹਮਣੇ ਆਈ ਵੀਡੀਓ ਵਿਚ ਅਜਿਹਾ ਹੁੰਦਾ ਵਿਖਾਈ ਦੇ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਸ਼ੱਕ ਇਹ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ, ਪਰੰਤੂ ਇਸ ਮੰਦਭਾਗੀ ਘਟਨਾ ਬਰਦਾਸ਼ਤਯੋਗ ਨਹੀਂ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਮੁਕੰਮਲ ਜਾਣਕਾਰੀ ਲਈ ਪੜਤਾਲ ਕਰਵਾਈ ਜਾਵੇਗੀ, ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।

           ਦੱਸਣਯੋਗ ਹੈ ਕਿ ਇਕ ਵੈੱਬ ਚੈਨਲ ਵੱਲੋਂ ਵਿਖਾਈ ਗਈ ਰਿਪੋਰਟ ਅਨੁਸਾਰ ਅਮਰੀਕਾ ਦੇ ਸੈਨਫਰਾਸਿਸਕੋ ਹਵਾਈ ਅੱਡੇ ’ਤੇ ਇਹ ਘਟਨਾ ਵਾਪਰੀ ਹੈ।ਇਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੁਰਾਤਨ ਬੀੜਾਂ ਨੂੰ ਭਾਰਤ ਲਿਆਉਂਦਿਆਂ ਦਿਖਾਇਆ ਗਿਆ ਹੈ। ਇਸ ਦੌਰਾਨ ਮਰਯਾਦਾ ਦਾ ਵੀ ਖ਼ਿਆਲ ਨਹੀਂ ਰੱਖਿਆ ਗਿਆ।ਰਿਪੋਰਟ ਅਨੁਸਾਰ ਇਹ ਘਟਨਾ 2018 ਦੀ ਹੈ ਅਤੇ ਇਸ ਵਿੱਚ ਏਅਰ ਇੰਡੀਆ ਦੇ ਮੁਲਾਜ਼ਮ ਵੀ ਸ਼ਾਮਲ ਦੱਸੇ ਹਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply