ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਲੋਗਨ, ਸ਼ਬਦ ਗਾਇਨ, ਕਵੀਸ਼ਰੀ ਅਤੇ ਧਾਰਮਿਕ ਗੀਤ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸੀਨੀਅਰ ਵਰਗ ਅਤੇ ਜੂਨੀਅਰ ਵਰਗ ਦੀਆਂ ਟੀਮਾਂ ਬਣਾਈਆਂ ਗਈਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।
ਪ੍ਰਿੰਸੀਪਲ ਮਨਦੀਪ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਨਾਨਕ ਸਾਹਿਬ ਜੀ ਦੀਆਂ ਸਿਖਿਆਵਾਂ ਤੇ ਚੱਲਣ ਦੀ ਲੋੜ ਹੈ ਜੋ ਕਿ ਅਜੋਕੇ ਸਮੇਂ ਵਿੱਚ ਵਿਅਕਤੀ ਦੇ ਜੀਵਨ ਲਈ ਬਹੁਤ ਜਰੂਰੀ ਹਨ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਾਰੀ ਲੋਕਾਈ ਦੇ ਰਾਹ ਦਸੇਰਾ ਸਨ ਅਤੇ ਉਨ੍ਹਾਂ ਨੇ ਸਾਨੂੰ ਦੁਨੀਆਂ ਵਿੱਚ ਫੈਲੇ ਝੂਠੇ ਪਾਖੰਡਾਂ ਤੋਂ ਮੁਕਤੀ ਦਿਵਾਈ।
ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਰਚਨਾਵਾਂ ਅਤੇ ਸ਼ਬਦ ਗਾਇਨ ਵੀ ਕੀਤਾ।ਸੀਨੀਅਰ ਵਰਗ 9ਵੀ ਤੋਂ 12ਵੀਂ ਕਲਾਸ ਦੇ ਸਲੋਗਨ ਮੁਕਾਬਲੇ ਵਿੱਚ ਪਹਿਲਾ ਸਥਾਨ ਸੋਮਦੀਪ, ਦੂਜਾ ਸਥਾਨ ਪ੍ਰਿਯੰਕਾ ਅਤੇ ਤੀਜਾ ਸਥਾਨ ਜਾਨਵੀ ਨੇ ਪ੍ਰਾਪਤ ਕੀਤਾ।ਇਸੇ ਤਰ੍ਹਾਂ ਜੂਨੀਅਰ ਵਰਗ 6ਵੀਂ ਤੋਂ 8ਵੀਂ ਕਲਾਸ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਅਮੋਲਦੀਪ ਕੌਰ, ਦੂਜਾ ਗੋਪਿਕਾ, ਤੀਜਾ ਸਥਾਨ ਆਂਚਲ ਨੇ ਹਾਸਲ ਕੀਤਾ।
ਉਨ੍ਹਾਂ ਦੱਸਿਆ ਕਿ ਧਾਰਮਿਕ ਗੀਤ ਮੁਕਾਬਲਿਆਂ ਵਿੱਚ ਸਕੂਲੀ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਸਬੰਧੀ ਸ਼ਬਦ ਗਾਇਨ ਕੀਤਾ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media