ਚੰਡੀਗੜ੍ਹ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੇ ਵੋਟਰ ਵੈਰੀਫੀਕੇਸ਼ਨ
ਪ੍ਰੋਗਰਾਮ ਅਧੀਨ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧ ਜਾਣੂ ਕਰਵਾਇਆ ਗਿਆ।
ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਏ ਜਾਗਰੂਕਤਾ ਪ੍ਰੋਗਰਾਮ `ਚ ਕਈ ਸਿਆਸੀ ਪਾਰਟੀਆ ਦੇ ਆਗੂ ਹਾਜ਼ਰ ਹੋਏ।
ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਚਾਹਲ ਨੇ ਦੱਸਿਆ ਕਿ ਹਰੇਕ ਵੋਟਰ ਆਪਣੀ ਵੋਟ ਜਾਂ ਆਪਣੇ ਪਰਿਵਾਰਕ ਮੈਂਬਰ ਦੀ ਵੋਟ ਦੀ ਵੈਰੀਫੀਕੇਸ਼ਨ 5 ਤਰੀਕਿਆਂ ਰਾਹੀ ਕਰ ਸਕਦਾ ਹੈ।ਜਿਨ੍ਹਾਂ ਵਿੱਚ ਨੈਸ਼ਨਲ ਵੋਟਰ ਸਰਵਿਸ ਪੋਰਟਲ, ਮੋਬਾਇਲ ਐਪ, ਹਰੇਕ ਜ਼ਿਲ੍ਹੇ ਵਿੱਚ ਕਾਮਨ ਸਰਵਿਸ ਸੈਂਟਰ (ਸੀ.ਐਸ.ਈ), ਚੋਣਕਾਰ ਰਜਿਸ਼ਟਰੇਸਨ ਅਫ਼ਸਰ (ਈ.ਆਰ.ਓ) ਅਤੇ ਬੀ.ਐਲ.ਓ ਸ਼ਾਮਲ ਹਨ।ਨੈਸ਼ਨਲ ਵੋਟਰ ਸਰਵਿਸ ਪੋਰਟਲ `ਤੇ ਵੋਟਰ ਵਜੋਂ ਵੈਰੀਫੀਕੇਸ਼ਨ ਕਰਨ ਦੀ ਪੂਰੀ ਵਿਧੀ ਤੋਂ ਜਾਣੂ ਵੀ ਕਰਵਾਇਆ।
ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਕੈਪਟਨ ਕਰਨੈਲ ਸਿੰਘ ਜੁਆਇੰਟ ਸੀ.ਈ.ਓ, ਸੁਖਦੇਵ ਸਿੰਘ ਭੰਗੂ ਡਿਪਟੀ ਸੀ.ਈ.ਓ ਅਤੇ ਪੁਸ਼ਪਿੰਦਰ ਸਿੰਘ ਸਿਸਟਮ ਮੈਨੇਜਰ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media