Saturday, September 12, 2026

ਸਰਕਾਰੀ ਹਾਈ ਸਕੂਲ ਚੂੰਘ ਨੇ ਨਸ਼ਾ ਵਿਰੋਧੀ ਰੈਲੀ ਕੱਢੀ

PPN24091402

ਅਲਗੋਂ ਕੋਠੀ, 24 ਸਤੰਬਰ (ਹਰਦਿਆਲ ਸਿੰਘ ਭੈਣੀ) – ਸਰਕਾਰੀ ਹਾਈ ਸਕੂਲ ਚੂੰਘ ਦੇ ਸਮੂੰਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਅੱਜ ਨਸ਼ੇ ਜੇਹੀ ਭੈੜੀ ਲਾਹਨਤ ਤੋਂ ਜਾਗਰੂਕ ਕਰਨ ਲਈ ਪਿੰਡ ਵਿੱਚ ਰੈਲੀ ਕੱਢੀ ਗਈ।ਸਕੂਲ ਤੋਂ ਚੱਲ ਕੇ ਰੈਲੀ ਸਾਰੇ ਪਿੰਡ ਦਾ ਚੱਕਰ ਲਗਾਉਂਦੀ ਹੋਈ ਵਾਪਸ ਸਕੂਲ ਪਹੁੰਚੀ, ਜਿਸ ਦੌਰਾਨ ਬੱਚਿਆਂ ਵੱਲੋਂ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੀ ਭੈੜੀ ਆਦਤ ਤੋਂ ਦੂਰ ਰਹਿਣ ਅਤੇ ਨਸ਼ਾ ਛੱਡਣ ਦੀ ਅਪੀਲ ਕੀਤੀ ਗਈ।ਰੈਲੀ ਦੌਰਾਨ ਸਕੂਲ ਇੰਚਾਰਜ ਬਲਜੀਤ ਸਿੰਘ, ਦਲਜੀਤ ਸਿੰਘ, ਮੈਡਮ ਨਵਨੀਤ ਕੌਰ, ਮੈਡਮ ਅੰਮ੍ਰਿਤਪਾਲ ਕੌਰ, ਮੈਡਮ ਰੁਪਿੰਦਰ ਕੌਰ ਅਤੇ ਬੱਚਿਆਂ ਨੇ ਵੱਧ ਚੜ੍ਹ ਕੇ ਉਤਸ਼ਾਹ ਨਾਲ ਹਿੱਸਾ ਲਿਆ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply