ਭੀਖੀ/ਮਾਨਸਾ, 14
ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਦੇ ਕੁਲਸ਼ੇਰ ਸਿੰਘ ਰੂਬਲ ਜਿਲ੍ਹਾ ਪ੍ਰਧਾਨ ਆਈ.ਟੀ ਵਿੰਗ ਮਾਨਸਾ ਨੇ ਕੁੱਝ ਚੁਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ `ਚ ਐਸ.ਓ.ਆਈ ਦੀ ਹੋਈ ਜਿੱਤ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ `ਚ ਐਸ.ਓ.ਆਈ ਦੀ ਹੋਈ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀ ਨੌਜਵਾਨੀ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੀ ਹੈ।ਉਨ੍ਹਾਂ ਇਸ ਜਿੱਤ ਦੇ ਲਈ ਐਸ.ਓ.ਆਈ ਦੇ ਇੰਚਾਰਜ ਪਰਮਿੰਦਰ ਸਿੰਘ ਬਰਾੜ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਨੂੰ ਵਧਾਈ ਦਿੱਤੀ।
ਇਸ ਮੌਕੇ ਰੌਬਿਨ ਬਰਾੜ, ਲਖਵੀਰ ਸਿੰਘ, ਹਰਵਿੰਦਰ ਸਿੰਘ ਧਲੇਵਾ, ਮਨਿੰਦਰ ਸਿੰਘ, ਗੁਲਸ਼ਨ ਮਿੱਤਲ, ਰਾਮ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਗੋਰਾ ਨੰਬਰਦਾਰ ਆਦਿ ਮੌਜੂਦ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media