ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 23 ਤੋਂ 24 ਅਕਤੂਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾਣਾ ਹੈ।
ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਉਨਾਂ ਕਿਹਾ ਕਿ ਕੋਸਲਿੰਗ 16 ਸਤੰਬਰ ਨੂੰ ਸਵੇਰੇ 10.00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਚਾਹਵਾਨ ਉਮੀਦਵਾਰ 16 ਸਤੰਬਰ ਤੋ ਪਹਿਲਾਂ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਤੋਂ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ।
ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਰੁਪਏ ਅਤੇ ਅ.ਜਾਤੀ ਲਈ 4000 ਰੁਪਏ ਫੀਸ ਹੋਵੇਗੀ।ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 `ਤੇ ਸਪੰਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media