Wednesday, September 23, 2026

ਦਿਲਰਾਜ ਸਿੰਘ ਸਰਕਾਰੀਆ ਬਣੇ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ

PUNJ1409201906ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੀ ਚੋਣ ਵਿੱਚ ਸਰਬਸੰਮਤੀ ਨਾਲ ਨੌਜਵਾਨ ਆਗੂ ਦਿਲਰਾਜ ਸਿੰਘ ਸਰਕਾਰੀਆ ਨੂੰ ਜਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਅਤੇ ਨਵਨੀਤ ਕੌਰ ਨੂੰ ਉਪ ਚੇਅਰਮੈਨ ਚੁਣ ਲਿਆ ਗਿਆ।ਚੋਣ ਦੀ ਕਾਰਵਾਈ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਮਨਦੀਪ ਕੌਰ ਨੇ ਪੂਰੀ ਕਰਵਾਈ।ਹਾਜ਼ਰ ਸਾਰੇ ਮੈਂਬਰਾਂ ਵਲੋਂ ਉਕਤ ਦੋਵਾਂ ਨਾਵਾਂ ਨੂੰ ਸਮਰਥਨ ਦੇਣ ਨਾਲ ਚੋਣ ਦੀ ਕਾਰਵਾਈ ਸਰਬਸੰਮਤੀ ਨਾਲ ਪੂਰੀ ਹੋ ਗਈ। ਨਵੇਂ ਚੁਣੇ ਗਏ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਨੂੰ ਵਧਾਈ ਦੇਣ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਰਾਜ ਮੰਤਰੀ ਤਰਸੇਮ ਸਿੰਘ ਡੀ.ਸੀ, ਰਮਨ ਬਖਸ਼ੀ ਸੀਨੀਅਰ ਡਿਪਟੀ ਮੇਅਰ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply