Friday, September 20, 2024

ਸਿਖਿਆ ਵਿਭਾਗ ਜਲਦ ਲਿਆਂਦੀ ਜਾ ਰਹੀ ਹੈ ਰੈਸ਼ਨੇਲਾਈਜ ਪਾਲਿਸੀ – ਸਿਖਿਆ ਮੰਤਰੀ

ਸੈਲਫ ਮੇਡ ਸਮਾਰਟ ਸਕੂਲ ਬਣਾਉਣ ਤੇ 100 ਫੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ

PUNJ1409201907ਜੰਡਿਆਲਾ ਗੁਰੂ, 14 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਿਖਿਆ ਵਿਭਾਗ ਵੱਲੋਂ ਵਿਖੇ ਅੰਮਿ੍ਰਤਸਰ ਜਿਲੇ੍ਹ ਦੇ ਸੈਲਫ ਮੇਡ ਸਮਾਰਟ ਸਕੂਲ ਬਣਾਉਣ ਵਾਲੇ ਪ੍ਰਿੰਸੀਪਲ, ਅਧਿਆਪਕਾਂ ਅਤੇ 100 ਫੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ ਸਮਾਰੋਹ ਆਯੋਜਤ ਕੀਤਾ ਗਿਆ ਜਿਸ ਵਿੱਚ ਲਗਭਗ ਜਿਲੇ੍ਹ ਦੇ 3000 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਵਿਜੈ ਇੰਦਰ ਸਿੰਗਲਾ ਸਿਖਿਆ ਮੰਤਰੀ ਪੰਜਾਬ ਹਾਜ਼ਰ ਹੋਏ।
     ਸਿਖਿਆ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ 100 ਫੀਸਦੀ ਨਤੀਜੇ ਪ੍ਰਾਪਤ ਹੋਏ ਹਨ ਅਤੇ ਬਾਰਡਰ ਏਰੀਆ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਠੱਲ ਪਾਈ ਗਈ ਹੈ।ਸਿੰਗਲਾ ਨੇ ਦੱਸਿਆ ਕਿ ਇਸ ਵਾਰ ਅਧਿਆਪਕਾਂ ਦੀ ਬਦਲੀ ਲਈ ਆਨਲਾਈਨ ਟਰਾਂਸਫਰ ਨੀਤੀ ਅਪਣਾਈ ਗਈ ਸੀ, ਜਿਸ ਤਹਿਤ 7000 ਅਧਿਆਪਕਾਂ ਦੀਆਂ ਮੈਰਿਟ ਦੇ ਅਧਾਰ `ਤੇ ਬਦਲੀਆਂ ਕੀਤੀਆਂ ਗਈਆਂ ਸਨ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਤਕਰੀਬਨ 19000 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾਵੇਗਾ।
     ਸਿੰਗਲਾ ਨੇ ਦੱਸਿਆ ਕਿ ਸਿਖਿਆ ਵਿਭਾਗ ਵੱਲੋਂ ਇਕ ਨਵੀਂ ਰੈਸ਼ਨੇਲਾਈਜ ਪਾਲਿਸੀ ਲਿਆਂਦੀ ਜਾ ਰਹੀ ਹੈ। ਇਹ ਪਾਲਿਸੀ ਬੱਚਿਆਂ ਦੇ ਭਵਿੱਖ ਲਈ ਬਹੁਤ ਜਰੂਰੀ ਹੈ ਅਤੇ ਸਾਡੀ ਜਿੰਮੇਵਾਰੀ ਹੈ ਕਿ ਹਰ ਸਕੂਲ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕੀਤਾ ਜਾਵੇ।ਸਿਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਸਮਾਰਟ ਸਕੂਲਾਂ ਨੂੰ ਬਣਾਉਣ ਲਈ ਸਮਾਜਸੇਵੀ ਸੰਸਥਾਵਾਂ, ਐਨ.ਆਰ.ਆਈ ਜਾਂ ਲੋਕਾਂ ਦੀ ਭਾਗੀਦਾਰੀ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਕੂਲਾਂ ਨੂੰ ਸਰਕਾਰ ਵੱਲੋਂ ਐਲ.ਈ.ਡੀ, ਕੰਪਿਊਟਰ, ਸੋਲਰ ਸਿਸਟਮ ਆਦਿ ਮੁਹੱਈਆ ਕਰਵਾਇਆ ਜਾਵੇਗਾ।  ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਸਮਾਰਟ ਸਕੂਲਾਂ ਦੀ ਇਮਾਰਤ ਨੂੰ ਨਿੱਜੀ ਵਿਅਕਤੀਆਂ ਦੁਆਰਾ ਬਣਾਇਆ ਜਾਵੇਗਾ ਅਤੇ ਜਿੰਨਾਂ ਦਾ ਸਾਫ ਸੁਥਰਾ ਅਕਸ ਹੋਵੇਗਾ ਉਨ੍ਹਾਂ ਦੇ ਨਾਮ ਸਕੂਲਾਂ ਦੀਆਂ ਇਮਾਰਤਾਂ, ਬਲਾਕਾਂ ਦੇ ਨਾਮ ਵਜੋਂ ਜਾਣੇ ਜਾਣਗੇ।ਜਿਹੜੇ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਨੂੰ ਇਕ ਹੀ ਦੁਕਾਨ ਤੋਂ ਪੁਸਤਕਾਂ ਜਾ ਵਰਦੀਆਂ ਖਰੀਦਣ ਲਈ ਮਜਬੂਰ ਕਰਦੇ ਹਨ, ਉਨ੍ਹਾਂ ਖਿਲਾਫ ਢੁਕਵੀਂ ਕਰਵਾਈ ਕੀਤੀ ਜਾਵੇਗੀ।
     ਸਿੰਗਲਾ ਨੇ ਦੱਸਿਆ ਕਿ ਅੰਮਿ੍ਰਤਸਰ ਜਿਲੇ੍ਹ ਵਿੱਚ 93 ਸੈਲਫ ਮੇਡ ਸਮਾਰਟ ਸਕੂਲ ਮੁਕੰਮਲ ਹੋ ਚੁੱਕੇ ਹਨ ਅਤੇ 112 ਸਕੂਲਾਂ ਵਿੱਚ ਕੰਮ ਚੱਲ ਰਿਹਾ ਹੈ।21 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ ਅਤੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ 53 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ।ਸਿੰਗਲਾ ਵੱਲੋਂ ਪ੍ਰਿੰਸੀਪਲਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
     ਸਮਾਗਮ ਨੂੰ ਸੰਬੋਧਨ ਕਰਦਿਆਂ ਸਕੱਤਰ ਸਕੂਲੀ ਸਿਖਿਆ ਕਿ੍ਰਸ਼ਨ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਪੰਜਾਬ ਦਾ ਸਿਖਿਆ ਗ੍ਰਾਫ ਉਪਰ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਬੁਨਿਆਦੀ ਸਹੂਲਤ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ਦੀ ਕਮੀ ਨੂੰ ਵੀ ਪੂਰਾ ਕੀਤਾ ਗਿਆ ਹੈ।
     ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸੈਕੰਰਡੀ ਸਲਵਿੰਦਰ ਸਿੰਘ ਸਮਰਾ, ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਜੁਗਰਾਜ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਸ਼ਰਮਾ ਅਤੇ ਸ੍ਰੀਮਤੀ ਰੇਖਾ ਮਹਾਜਨ, ਜਿਲ੍ਹਾ ਸਮਾਰਟ ਸਕੂਲ ਮੈਂਟਰ ੍ਰ ਬਲਦੇਵ ਸਿੰਘ ਢਿਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਿੰਸੀਪਲ ਅਤੇ ਅਧਿਆਪਕ ਹਾਜਰ ਸਨ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply