Wednesday, May 28, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 268 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੌਣ

GNDUਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਥੇ ਖੇਡਾਂ, ਸਭਿਆਚਾਰ ਅਤੇ ਸਵੱਛਤਾ ਵਿਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਹੁਣ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਦਿਵਾਉਣ ਲਈ ਵਿਸ਼ੇਸ਼ ਪਲੇਸਮੈਂਟ ਸ਼ੁਰੂ ਕੀਤੀ ਹੈ ਜਿਸ ਅਧੀਨ ਗੁੜਗਾਉਂ ਦੀ ਪ੍ਰਸਿੱਧ ਮਲਟੀਨੈਸ਼ਨਲ ਕੰਸਲਟੈਂਸੀ ਕੰਪਨੀ ਅਰਨਸਟ ਐਂਡ ਯੰਗ ਨੇ  ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ ਗਿਆ ਅਤੇ 20 ਤੋਂ ਵੱਧ ਵਿਦਿਆਰਥੀਆਂ ਨੂੰ ਰਸਮੀ ਪੜ੍ਹਾਈ ਮੁਕੰਮਲ ਹੋਣ ਤੋਂ ਪਹਿਲਾਂ ਹੀ ਨੌਕਰੀਆਂ ਲਈ ਪੇਸ਼ਕਸ਼ ਕੀਤੀ।ਕੰਪਨੀ ਨੇ 12 ਬੀ.ਟੈਕ (ਸੀ.ਐਸ.ਈ) ,4 ਬੀ.ਟੈਕ (ਈ.ਸੀ.ਈ) ਅਤੇ 4 ਐਮ.ਸੀ.ਏ ਦੇ ਵਿਦਿਆਰਥੀ ਚੁਣੇ ਹਨ।ਇਸ ਸਾਲ  ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 268 ਵਿਦਿਆਰਥੀਆਂ ਨੂੰ ਪਲੇਸਮੈਂਟ ਕਰਵਾ ਕੇ ਰਿਕਾਰਡ ਬਣਾਇਆ।            
      ਡਾ. ਅਮਿਤ ਚੋਪੜਾ, ਅਸਿਸਟੈਂਟ ਪਲੇਸਮੈਂਟ ਅਫ਼ਸਰ  ਨੇ ਦੱਸਿਆ ਕਿ ਕੰਪਨੀ ਵੱਲੋਂ ਚੁਣੇ ਹੋਏ ਵਿਦਿਆਰਥੀਆਂ ਨੂੰ ਅਰਨਸਟ ਐਂਡ ਯੰਗ ਵੱਲੋਂ 3.62 ਲੱਖ ਰੁਪਏ ਸਾਲਾਨਾ ਤਨਖਾਹ ਪੈਕੇਜ ਦਿੱਤਾ ਜਾਵੇਗਾ।ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੀ ਚੰਗੀ ਪਲੇਸਮੈਂਟ ਲਈ ਵਚਨਬੱਧ ਹੈ ਅਤੇ ਹਰ ਸੰਭਵ ਉਪਰਾਲੇ ਕਰੇਗੀ ਕਿ ਵਿਦਿਆਰਥੀਆਂ ਨੂੰ ਚੰਗੀਆਂ ਨੌਕਰੀਆਂ ਮਿਲ ਸਕਣ।
      ਡਾ. ਅਮਿਤ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਰੁਚੀ ਟੈਸਟ, ਤਕਨੀਕੀ ਅਤੇ ਐਚ.ਆਰ ਇੰਟਰਵਿਊ ਸ਼ਾਮਲ ਸਨ।ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਸਠਿਆਲਾ ਕੈਂਪਸ ਦੇ ਬੀ.ਟੈਕ: ਕੰਪਿਊਟਰ ਸਾਇੰਸ, ਇਲੈਕਟ੍ਰੌਨਿਕਸ ਕਮਿਊਨੀਕੇਸ਼ਨ ਐਂਡ ਇੰਜੀਨਿਅਰਿੰਗ, ਐਮ.ਸੀ.ਏ, ਐਮ.ਟੈਕ ਕੰਪਿਊਟਰ, ਐਮ.ਟੈਕ, ਇਲੈਕਟੋ੍ਰਨਿਕਸ ਕਮਿਊਨੀਕੇਸ਼ਨ ਐਂਡ ਇੰਜੀਨਿਅਰਿੰਗ ਅਤੇ ਐਮ.ਬੀ.ਏ ਕੋਰਸਾਂ ਦੇ 300 ਵਿਦਿਆਰਥੀਆਂ ਨੇ ਇਸ ਡਰਾਈਵ ਵਿੱਚ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਕਾਰਪੋਰੇਟ ਜਗਤ ਦੁਆਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਬਹੁਤ ਮੰਗ ਵੱਧੀ ਅਤੇ ਬਹੁਤ ਸਾਰੀਆਂ ਪੇਸ਼ਾਵਰ ਕੰਪਨੀਆਂ ਜਿਵੇਂ ਕੇ.ਪੀ.ਐਮ.ਜੀ, ਟੀ.ਸੀ.ਐਸ, ਕੈਪਗੇਮਿਨੀ, ਇਨਫੋਗੇਨ, ਨੈਗਰੋ, ਸੋਰਸਫਿਉਜ ਟੈਕਨਾਲੋਜੀ ਅਤੇ ਹੋਰ ਕਈ ਕੰਪਨੀਆਂ ਨੇ ਯੂਨੀਵਰਸਿਟੀ ਤੋਂ ਚੰਗੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਰੱਖਿਆ ਹੈ।ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਇਸ ਸਫਲਤਾ `ਤੇ ਵਧਾਈ ਵੀ ਦਿੱਤੀ ਹੈ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …

Leave a Reply