ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – 65ਵੀਆਂ ਪੰਜਾਬ ਸਕੂਲ ਗੇਮਜ਼ ਦੇ ਜਿਲ੍ਹਾ ਪੱਧਰੀ ਸ਼ੂਟਿੰਗ ਤੇ ਫੈਂਸਿੰਗ ਖੇਡ ਮੁਕਾਬਲੇ ਸੰਗਰੂਰ ਵਿਖੇ ਕਰਵਾਏ ਗਏ।ਫੈਂਸਿੰਗ ਟਿੱਪੀ ਗਰੁੱਪ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਖਿਡਾਰਣ ਪ੍ਰਭਕੀਰਤ ਕੌਰ ਨੇ ਗੋਲਡ ਮੈਡਲ ਅਤੇ ਓਪਨ ਸਾਈਟ ਰਾਈਫਲ ਈਵੈਂਟ ਵਿੱਚ ਅੰਡਰ-19 (ਮੁੰਡੇ) ਸਤਿੰਦਰ ਸਿੰਘ ਚਹਿਲ ਨੇ ਚਾਂਦੀ ਦਾ ਮੈਡਲ, ਅੰਡਰ-17 (ਮੁੰਡੇ) ਜਸਪ੍ਰੀਤ ਸਿੰਘ ਨੇ ਕਾਂਸੀ ਮੈਡਲ, ਅੰਡਰ-17 (ਲੜਕੀਆਂ) ਸੁਖਪ੍ਰੀਤ ਕੌਰ ਨੇ ਕਾਂਸੀ ਮੈਡਲ ਹਾਸਿਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਆਪਣੀ ਚੋਣ ਪੰਜਾਬ ਪੱਧਰੀ ਖੇਡਾਂ ਲਈ ਕਰਵਾਈ।
ਖਿਡਾਰੀਆਂ ਦਾ ਸਕੂਲ ਪਹੁੰਚਣ `ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ।ਇਸ ਸਮੇਂ ਡੀ.ਪੀ.ਈ ਮੰਗਤ ਰਾਏ, ਮਨਪ੍ਰੀਤ ਸਿੰਘ ਅਥਲੈਟਿਕਸ, ਸ਼ੂਟਿੰਗ ਕੋਚ ਚਰਨਕਮਲ ਸਿੰਘ ਅਤੇ ਸਕੇਟਿੰਗ ਕੋਚ ਗੁਰਮੀਤ ਸਿੰਘ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media