ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵੱਲੋਂ ਪਿੰਡ ਚੌਹਾਨਾਂ ਵਿੱਚ ਲਗਾਏ ਮੱਕੀ ਦੇ ਖੇਤ ਦਿਵਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਨੇ 13 ਅਜਿਹੇ ਕਿਸਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਜਿੰਨਾਂ ਨੇ ਲੰਬੇ ਸਮੇਂ ਤੋਂ ਫਸਲਾਂ ਦੀ ਤੁਹਿੰਦ ਖੂੰਹਦ ਜਲਾਏ ਬਗੈਰ ਕਣਕ ,ਝੋਨਾ ਅਤੇ ਮੱਕੀ ਦੀ ਕਾਸ਼ਤ ਕਰ ਰਹੇ ਹਨ।ਅਜਿਹਾ ਹੀ ਜਿਲਾ ਪਠਾਨਕੋਟ ਦੇ ਪਿੰਡ ਢਾਕੀ ਸੈਦਾਂ ਦੇ ਕਿਸਾਨ ਸੰਸਾਰ ਸਿੰਘ ਪੁੱਤਰ ਕਰਨੈਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਲਗਾਏ ਬਗੈਰ ਕਣਕ ,ਝੋਨਾ ੳਤੇ ਮੱਕੀ ਦੀ ਕਾਸਤ ਕਰਕੇ ਇਲਾਕੇ ਦੇ ਕਿਸਾਨਾਂ ਲਈ ਰਾਹ ਦਸੇਰੇ ਦਾ ਕੰਮ ਕਰ ਰਿਹਾ ਹੈ।
ਜਿਕਰਯੋਗ ਹੈ ਕਿ ਸੰਸਾਰ ਸਿੰਘ ਵੱਲੋਂ ਅਜਿਹਾ ਕਰਕੇ ਖੇਤੀ ਲਾਗਤ ਖਰਚੇ ਘਟਾਏ ਹਨ ਉਥੇ ਵਾਤਾਵਰਣ ਨੂੰ ਸ਼ੁੱਧ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ। ਜਾਣਕਾਰੀ ਦਿੰਦਿਆਂ ਕਿਸਾਨ ਸੰਸਾਰ ਸਿੰਘ ਨੇ ਦੱਸਿਆ ਕਿ ਉਸ ਦੀ ਕੁੱਲ ਮਾਲਕੀ 14 ਏਕੜ ਹੈ ਅਤੇ 15 ਏਕੜ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕਰ ਰਿਹਾ ਹੈ।
ਪਿਛਲੇ ਸਾਲ ਉਸਨੇ ਬੀਜ ਡਰਿੱਲ ਨਾਲ ਬੀਜੀ ਕਣਕ ਦੇ ਫਾਇਦਿਆਂ ਬਾਰੇ ਦੱਸਿਆ ਕਿ ਡਰਿੱਲ ਨਾਲ ਕਣਕ ਦੀ ਬਿਜ਼ਾਈ ਕਰਨ ਨਾਲ ਖੇਤੀ ਲਾਗਤ ਖਰਚੇ ਘਟਿਆ ਹੈ।ਇਸ ਤਰੀਕੇ ਨਾਲ ਬੀਜ਼ੀ ਕਣਕ ਦੀ ਫਸਲ ਵਿਚੋਂ ਵਧੇਰੇ ਪੈਦਾਵਾਰ ਮਿਲਦੀ ਹੈ।ਜਿਸ ਨਾਲ ਖੇਤੀ ਆਮਦਨ ਵੀ ਵਧੀ ਹੈ।ਉਨਾਂ ਕਿਹਾ ਕਿ ਫਸਲਾਂ ਦੇ ਰਹਿੰਦ ਖੂੰਹਦ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਉਦਯੋਗੀ, ਦੀਵਾਲੀ ਮੌਕੇ ਆਤਿਸ਼ਬਾਜ਼ੀ, ਭੱਠਿਆਂ, ਸ਼ਹਿਰਾਂ ਦੀ ਰਹਿੰਦ ਖੂੰਹਦ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਵੀ ਰੋਕਣ ਦੀ ਜ਼ਰੂਰਤ ਹੈ।ਸੰਸਾਰ ਸਿੰਘ ਨੇ ਦੱਸਿਆ ਕਿ ਉਹ ਲਗਾਤਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਪਰਕ ਵਿੱਚ ਰਹਿੰਦਾ ਹੈ ਅਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਖੇਤੀ ਕਰਦਾ ਹੈ। ਸੰਸਾਰ ਸਿੰਘ ਆਪਣੇ ਇਲਾਕੇ ਦੇ ਦੇਸੀ ਮੱਕੀ ਕਾਸ਼ਤਕਾਰਾਂ ਦਾ ਸਮੂਹ ਬਣਾ ਕੇ ਪਠਾਨਕੋਟ ਜ਼ਿਲੇ ਅਤੇ ਪੰਜਾਬ ਦੇ ਹੋਰਨਾਂ ਜ਼ਿਲਿਆਂ ਵਿੱਚ ਮੱਕੀ ਅਤੇ ਮੱਕੀ ਦਾ ਆਟਾ ਖੱਪਤਕਾਰਾਂ ਨੂੰ ਸਿਧਿਆਂ ਵੇਚ ਕੇ ਆਪਣੀ ਤੇ ਹੋਰਨਾਂ ਕਿਸਾਨਾਂ ਦੀ ਖੇਤੀ ਆਮਦਨ ਵਧਾਉਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media