
ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਖੇਤਰ ਵਿੱਚ ਜੋ ਵੀ ਵਿਕਾਸ ਕਾਰਜ ਚੱਲ ਰਹੇ ਹਨ ਉਹ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸਾਨੀ ਨਾ ਹੋਵੇ।ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਨ ਸਭਾ ਹਲਕਾ ਪਠਾਨਕੋਟ ਨੇ ਆਪਣੇ ਦਫਤਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਮਗਰੋਂ ਕੀਤਾ।ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਇਸ ਸਮੇਂ ਹਾਜ਼ਰ ਸਨ।
ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਢਾਕੀ ਸੈਦਾ ਬਿ੍ਰਜ, ਹਾਈ ਲੈਵਲ ਬ੍ਰਿਜ ਤਲਵਾੜਾ ਜੱਟਾਂ ਜੋ ਕਿ ਪਿਛਲੇ ਬਜਟ ਦੋਰਾਨ ਮਨਜੂਰ ਕੀਤੇ ਜਾ ਚੁੱਕੇ ਹਨ ਉਨ੍ਹਾਂ ਕੰਮਾਂ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਜਲਦੀ ਹੀ ਸੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਬਜਟ ਵਿੱਚ ਮਕੀਮਪੁਰ ਬਿ੍ਰਜ, ਨਲਵਾ ਬ੍ਰਿਜ, 13 ਕਰੋੜ ਦੀ ਲਾਗਤ ਨਾਲ ਬਣਾਇਆ ਜਾਣ ਵਾਲਾ ਸਰਕੂਲਰ ਰੋਡ, 5.5 ਕਰੋੜ ਰੁਪਏ ਦੀ ਲਾਗਤ ਨਾਲ ਸਿੰਬਲ ਚੋਕ ਤੋਂ ਲੈ ਕੇ ਟੈਂਕ ਚੋਕ ਤੱਕ ਬਣਾਇਆ ਜਾਣ ਵਾਲਾ ਰੋਡ, ਕਾਲੀ ਮਾਤਾ ਮੰਦਿਰ ਨਜਦੀਕ ਪੁਰਾਣਾ ਦਫਤਰ ਲੋਕ ਨਿਰਮਾਣ ਵਿਭਾਗ ਵਿਖੇ ਮਿੰਨੀ ਹੈਲਥ ਸੈਂਟਰ ਬਣਾਏ ਜਾਣ ਵਾਲੇ ਕੰਮਾਂ ਤੇ ਵੀ ਚਰਚਾ ਕੀਤੀ।
Punjab Post Daily Online Newspaper & Print Media