Monday, August 24, 2026

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਮਨਾਇਆ ਹਿੰਦੀ ਦਿਵਸ

PUNJ1409201919ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਹਿੰਦੀ ਭਾਸ਼ਾ ਨੂੰ ਸਮਰਪਿਤ ਪ੍ਰਭਾਵਸ਼ਾਲੀ ਪਰ ਸਾਦਾ ਸਮਾਗਮ ਦੌਰਾਨ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਮਹੱਤਵ ਅਤੇ ਵਿਸ਼ਵ ਵਿੱਚ ਹਿੰਦੀ ਭਾਸ਼ਾ ਦੇ ਵਧਦੇ ਪ੍ਰਭਾਵ ਬਾਰੇ ਮਹੱਤਵਪੂਰਣ ਜਾਣਕਾਰੀ ਦਿੱਤੀ ਅਤੇ ਸਕੂਲ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਦੌਰਾਨ ਭਾਸ਼ਣ ਮੁਕਾਬਲੇ ਵਿੱਚ ਮਨੀਸ਼ਾ, ਅੰਮ੍ਰਿਤਪ੍ਰੀਤ ਸਿੰਘ ਅਤੇ ਦੁਰਗਾ ਕੁਮਾਰੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਵਿਤਾ ਉਚਾਰਣ ਮੁਕਾਬਲੇ ਵਿੱਚ ਕੌਸ਼ਲਿਆ ਕੁਮਾਰੀ ਅੱਠਵੀਂ ਨੇ ਪਹਿਲਾ, ਗਗਨਦੀਪ ਸਿੰਘ ਨੌਵੀਂ ਨੇ ਦੂਜਾ ਅਤੇ ਅੰਮ੍ਰਿਤਪ੍ਰੀਤ ਸਿੰਘ ਨੌਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਚਾਰਟ ਮੇਕਿੰਗ ਮੁਕਾਬਲੇ ਵਿੱਚ ਅਰਸ਼ਪ੍ਰੀਤ ਕੌਰ ਜਮਾਤ ਨੌਵੀਂ ਨੇ ਪਹਿਲਾ, ਮਨਕੀਰਤ ਸਿੰਘ ਨੌਵੀਂ ਨੇ ਦੂਜਾ ਅਤੇ ਦਿਲਪ੍ਰੀਤ ਸਿੰਘ ਅਤੇ ਹੁਸਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਛੇਵੀਂ ਜਮਾਤ ਦੇ ਵਿਦਿਆਰਥੀਆਂ ਜਸ਼ਨਦੀਪ ਸਿੰਘ, ਅਰਸ਼ਦੀਪ ਸਿੰਘ, ਗੁਰਜੋਤ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਵੱਲੋਂ ਹਿੰਦੀ ਨਾਟਕ ਪੇਸ਼ ਕੀਤਾ ਗਿਆ।
ਮੰਚ ਸੰਚਾਲਨ ਸਕੂਲ ਵਿਦਿਆਰਥਣ ਸ਼ਾਲੂ ਅਤੇ ਕਮਲਪ੍ਰੀਤ ਕੌਰ ਨੇ ਬਾਖੂਬੀ ਨਿਭਾਇਆ।ਸਮਾਗਮ ਦੇ ਅੰਤ ਵਿੱਚ ਸਕੂਲ ਇੰਚਾਰਜ ਆਲਮਦੀਪ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਇਸ ਮੌਕੇ ਸਕੂਲ ਸਟਾਫ ਮੈਂਬਰਾਂ ਵਿੱਚ ਮਨਪ੍ਰੀਤ ਸਿੰਘ, ਜੈਦੀਪ ਸਿੰਘ, ਰਵਿੰਦਰ ਸਿੰਘ, ਜਗਜੀਤ ਸਿੰਘ, ਦੇਵੀ ਦਿਆਲ,  ਪਰਮਜੀਤ ਕੌਰ, ਹਰਪ੍ਰੀਤ ਕੌਰ, ਜਸਬੀਰ ਕੌਰ, ਸਵਿਤਰੀ ਦੇਵੀ, ਮਨਜੀਤ ਕੌਰ ਹਾਜ਼ਰ ਸਨ।

 

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply