ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ `ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥਿਆਂ ਨੇ ਕੀਰਤਨ ਕੀਤਾ।ਸੰਗਤ ਨੂੰ ਸੰਬੋਧਨ ਕਰਦਿਆਂ ਲੌਂਗੋਵਾਲ ਨੇ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ `ਚ ਦਰਜ਼ ਹੋਣ ਕਰਕੇ ਸੰਗਤਾਂ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਭੱਟਾਂ ਦੀ ਬਾਣੀ ਚੰਗੀ ਜੀਵਨ-ਜਾਚ ਦਾ ਸੁਨੇਹਾ ਦਿੰਦਿਆਂ ਸਾਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦ੍ਰਿੜ੍ਹ ਕਰਵਾਉਂਦੀ ਹੈ।ਉਨਾ ਨੇੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸਮਾਗਮ ਕਰਵਾਉਣ ਦਾ ਐਲਾਨ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਟ ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਲਈ ਵਿਸ਼ੇਸ਼ ਮਹੱਤਵ ਰੱਖਦੇ ਹਨ।ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਸੰਗਤਾਂ ਦਾ ਵਿਚਾਰ ਸਾਂਝੇ ਕੀਤੇ।ਸਮਾਗਮ ਸਮੇਂ ਭਾਟ ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਯੂ.ਕੇ ਅਤੇ ਇਸ ਨਾਲ ਸਬੰਧਤ ਹੋਰ ਸੁਸਾਇਟੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਭਾਟ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਵੀ ਪ੍ਰਧਾਨ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਬਲਦੇਵ ਸਿੰਘ ਚੂੰਘਾਂ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਨਿਸ਼ਾਨ ਸਿੰਘ, ਕਰਮਬੀਰ ਸਿੰਘ, ਸਕੱਤਰ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਭਾਟ ਸਿੱਖ ਆਰਗੇਨਾਈਜ਼ੇਸ਼ਨ ਯੂ.ਕ. ਵੱਲੋਂ ਅਮਰੀਕ ਸਿੰਘ ਰਠੌਰ, ਮਹਿੰਦਰ ਸਿੰਘ ਰਠੌਰ, ਪ੍ਰਿਤਪਾਲ ਸਿੰਘ ਲੋਹੀਆਂ, ਬੀਬੀ ਰਜਿੰਦਰ ਕੌਰ, ਬੀਬੀ ਤੇਜਿੰਦਰ ਕੌਰ, ਵਲਾਇਤੀ ਸਿੰਘ, ਅੰਗਰੇਜ਼ ਸਿੰਘ ਕੋਹਲੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Punjab Post Daily Online Newspaper & Print Media