Thursday, September 19, 2024

ਇਮਰਾਨ ਖਾਨ ਦਿੱਲੀ ਕਮੇਟੀ ਵੱਲੋਂ ਨਨਕਾਣਾ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਕਰਨ ਸਵਾਗਤ- ਦਮਦਮੀ ਟਕਸਾਲ

ਗੁ. ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣ ਵਾਲੀ ਸੋਨੇ ਦੀ ਪਾਲਕੀ ਦਾ ਕੀਤਾ ਨਰੀਖਣ

PUNJ1409201923ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਕੌਮਾਂਤਰੀ ਨਗਰ ਕੀਰਤਨ ਦਾ ਪਾਕਿਸਤਾਨ `ਚ ਸਨਮਾਨ ਤੇ ਸਵਾਗਤ ਕਰਨ ਅਤੇ ਉਥੋਂ ਦੇ ਗੁਰਧਾਮਾਂ ਤੱਕ ਨਗਰ ਕੀਰਤਨ ਨੂੰ ਬੇਰੋਕ ਤੇ ਨਿਰਵਿਘਨ ਲੈ ਜਾਣ ਵਾਸਤੇ ਲੋੜੀਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।
    ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਨੂੰ ਦਿੱਲੀ ਕਮੇਟੀ ਵੱਲੋਂ ਇਸ ਨਗਰ ਕੀਰਤਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣ ਵਾਲੀ ਸੋਨੇ ਦੀ ਪਾਲਕੀ ਸਾਹਿਬ ਦੀ ਸੌਂਪੀ ਗਈ ਸੇਵਾ ਦਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਿਰੀਖਣ ਕਰਨ ਆਏ ਸਨ। ਉਨਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 13 ਅਕਤੂਬਰ ਨੂੰ ਦਿੱਲੀ ਕਮੇਟੀ, ਸ਼ੋ੍ਰਮਣੀ ਕਮੇਟੀ, ਦਮਦਮੀ ਟਕਸਾਲ ਅਤੇ ਸੰਤ ਸਮਾਜ ਵੱਲੋਂ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਕੌਮਾਂਤਰੀ ਨਗਰ ਕੀਰਤਨ ਸਜਾਇਆ ਜਾਣਾ ਹੈ। ਉਸ ਨੂੰ ਤਾਰਪੀਡੋ ਕਰਨ `ਚ ਕਈ ਤਾਕਤਾਂ ਲੱਗੀਆਂ ਹੋਣ ਦਾ ਖ਼ਦਸ਼ਾ ਜਤਾਉਂਦਿਆਂ ਉਹਨਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਵਿਸ਼ਵਾਸ ਤਹਿਤ ਨਗਰ ਕੀਰਤਨ ਦਾ ਪਾਕਿਸਤਾਨ `ਚ ਭਰਵਾਂ ਸਵਾਗਤ ਅਤੇ ਲੋੜੀਦੇ ਪ੍ਰਬੰਧ ਕਰਨ ਦੀ ਇਮਰਾਨ ਖਾਨ ਨੂੰ ਅਪੀਲ ਕੀਤੀ।
     ਸੋਨੇ ਦੀ ਪਾਲਕੀ ਸਾਹਿਬ, ਸੋਨੇ ਦੇ `ਚੌਰ ਸਾਹਿਬ` ਤੇ ਗੁਰੂ ਗ੍ਰੰਥ ਸਾਹਿਬ ਦੇ ਹੱਥ ਲਿਖਤ ਸਰੂਪ ਦੀ ਸੋਨੇ ਦੇ ਪੱਤਰੇ ਵਾਲੀ ਸੁਨਹਿਰੀ ਜਿਲਦ ਦੀ ਸੇਵਾ ਤੇਜ਼ੀ ਨਾਲ ਚੱਲ ਰਹੀ ਹੈ। ਜਿਨ੍ਹਾਂ ’ਤੇ ਦੇਸ਼ ਵਿਦੇਸ਼ ਦੀ ਸੰਗਤਾਂ ਵੱਲੋਂ ਕੀਤੀ ਭੇਟਾ ਨਾਲ ਤਕਰੀਬਨ 7 ਕਿੱਲੋ ਸੋਨਾ ਲਗਾਇਆ ਜਾ ਰਿਹਾ ਹੈ ਅਤੇ 15 ਤੋਂ 20 ਕਾਰੀਗਰ ਦਿਨ ਰਾਤ ਕੰਮ ਕਰ ਰਹੇ ਹਨ।  

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply