Sunday, April 19, 2026

ਕਾਲੀ ਸੂਚੀ ਖਤਮ ਹੋਣੀ ਚੰਗੀ ਗੱਲ, ਪਹਿਲਾਂ ਲੈਣਾ ਚਾਹੀਦਾ ਸੀ ਫੈਸਲਾ – ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਕਾਲੀ ਸੂਚੀ ਵਿੱਚ ਦਰਜ 312 ਵਿਅਕਤੀਆਂ ਦੇ ਨਾਮ ਤੇ Baba Balbir Sਲੱਗੀ ਪਾਬੰਦੀ ਖਤਮ ਕਰਨ ਦੀ ਕਾਰਵਾਈ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਕਾਰਜ ਸਰਕਾਰ ਨੂੰ ਬਹੁਤ ਪਹਿਲਾਂ ਕਰ ਲੈਣਾ ਚਾਹੀਦਾ ਸੀ ।ਦੇਰ ਨਾਲ ਮਿਲਿਆ ਇਨਸਾਫ ਵੀ ਇਨਸਾਫ ਨਹੀ ਰਹਿ ਜਾਂਦਾ ਫਿਰ ਵੀ ਉਨ੍ਹਾਂ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਸੂਚੀ ਵਿੱਚ ਸ਼ਾਮਲ ਸਿੱਖ ਮੁੱਦਤਾਂ ਬਾਅਦ ਆਪਣੀ ਧਰਤੀ `ਤੇ ਆ ਸਕਣਗੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply