Friday, September 20, 2024

ਛੀਨਾ ਨੇ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ’ਤੇ ਮੋਦੀ ਸਰਕਾਰ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ Chhina RMSਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਮੇਂ ਤੋਂ ਵਤਨ ਵਿਛੋੜਾ ਝੱਲ ਰਹੇ ਸਿੱਖ ਹੁਣ ਆਪਣੀ ਜਨਮਭੂਮੀ ’ਤੇ ਮੁੜ ਪਰਤ ਸਕਣਗੇ।
            ਜਾਰੀ ਪ੍ਰੈਸ ਬਿਆਨ ’ਚ ਛੀਨਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਉਕਤ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਹਰੇਕ ਭਾਈਚਾਰੇ ਨੂੰ ਉਸ ਦਾ ਬਣਦਾ ਜਾਇਜ਼ ਹੱਕ ਦੇਣ ਦੇ ਵਚਨਬੱਧ ਹੈ।ਉਸ ਵਲੋਂ ਦੇਸ਼ ਦੀ ਉਨਤੀ, ਖੁਸ਼ਹਾਲੀ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ ਅਤੇ ਅੱਜ ਦੇਸ਼ ਦਾ ਹਰੇਕ ਨਾਗਰਿਕ ਮੋਦੀ ਦੀਆਂ ਨੀਤੀਆਂ ’ਤੇ ਆਪਣੀ ਸਹਿਮਤੀ ਦਾ ਇਜ਼ਹਾਰ ਕਰ ਰਿਹਾ ਹੈ।
ਛੀਨਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਸਿੱਖ ਕੌਮ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਅਤੇ ਕੇਂਦਰ ਸਰਕਾਰ ਦੇ ਫ਼ੈਸਲੇ ਨਾਲ ਪ੍ਰਭਾਵਿਤ ਸਿੱਖਾਂ ਨੂੰ ਵੱਡੀ ਰਾਹਤ ਮਿਲੇਗੀ।
           ਉਨਾਂ ਕਿਹਾ ਕਿ ਇਹ ਸੂਚੀ ਇਕਤਰਫ਼ਾ ਅਤੇ ਪੱਖਪਾਤੀ ਸੀ, ਕਿਉਂਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਬਾਹਰਲੇ ਮੁਲਕਾਂ ’ਚ ਰਹਿ ਰਹੇ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਇਹ ਸੂਚੀ ਬਣਾਈ ਸੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply