Friday, September 20, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੱਜ ਹਿੰਦੀ ਦਿਵਸ ਮਨਾਇਆ PUNJ1509201903ਗਿਆ। ਅੱਜ ਦੇ ਦਿਨ ਹੀ 1949 ਈ: ਵਿੱਚ ਸੰਵਿਧਾਨਿਕ ਤੌਰ `ਤੇ ਹਿੰਦੀ ਨੂੰ ਰਾਸ਼ਟਰੀ ਭਾਸ਼ਾ ਬਣਾਇਆ ਗਿਆ ਸੀ ।
    ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹਾਨਤਾ ਬਾਰੇ ਦੱਸਿਆ । ਡਾ. ਰਜਿੰਦਰ ਪ੍ਰਸਾਦ ਅਨੁਸਾਰ “ਹਿੰਦੀ ਇਕ ਅਜਿਹੀ ਭਾਸ਼ਾ ਹੈ ਜੋ ਸਾਰੇ ਰਾਸ਼ਟਰ ਨੂੰ ਇਕ ਸੂਤਰ ਵਿੱਚ ਬੰਨਦੀ ਹੈ“। ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਨੂੰ ਬੋਲਣ ਵਿੱਚ ਮਾਣ ਮਹਿਸੂਸ ਕਰਨ ਲਈ ਕਿਹਾ।ਵਿਦਿਆਰਥੀਆਂ ਨੇ ਕਵਿਤਾਵਾਂ ਗਾਈਆਂ ਅਤੇ ਇਤਿਹਾਸ ਦੇ ਪੰਨਿਆਂ ਨੂੰ ਵੀ ਦੁਹਰਾਇਆ।
ਸਕੂਲ ਦੀ ਹੱਥ ਲਿਖਤ ਪੱਤ੍ਰਿਕਾ “ਤਿਨਕੇ“ ਦੇ 23ਵੇਂ ਅੰਕ ਦਾ ਵਿਮੋਚਨ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੇ ਨੇ ਕੀਤਾ। ਇਹ ਸਲਾਨਾ ਪਤ੍ਰਿਕਾ ਜਮਾਤ ਦੱਸਵੀ ਦੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਨਾਲ ਤਿਆਰ ਕੀਤੀ ਜਾਂਦੀ ਹੈ, ਜੋ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਹਿੰਦੀ ਭਾਸ਼ਾ ਪ੍ਰਤੀ ਪਿਆਰ ਨੂੰ ਦਰਸਾਉ੍ਵਦੀ ਹੈ ।  
    ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ ।   
    ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਿੰਦੀ ਭਾਸ਼ਾ ਸਾਡਾ ਮਾਣ ਹੈ ਅਤੇ ਇਸ ਨੂੰ ਵਿਸ਼ਵ ਵਿਆਪੀ ਭਾਸ਼ਾ ਬਣਾਉਣਾ ਚਾਹੀਦਾ ਹੈ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply